ਨਕਲੀ ਸ਼ਰਾਬ ਨਾਲ ਹੋਈਆਂ 15 ਮੌਤਾਂ ਤੋਂ ਬਾਅਦ ਵਿਰੋਧੀ ਧਿਰ ਨੇ ਘੇਰੀ ਪੰਜਾਬ ਸਰਕਾਰ !

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਲਗਭਗ 14 ਲੋਕਾਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ।ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ 6 ਦੋਸ਼ੀਆਂ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ। ਮਜੀਠਾ ਵਿੱਚ ਸ਼ਰਾਬ ਨਾਲ ਹੋਈਆਂ ਮੌਤਾਂ ਤੋਂ ਬਾਅਗ ਵਿਰੋਧੀਆਂ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ ਉੱਤੇ ਲੈ ਲਿਆ ਹੈ।
ਅਕਾਲੀ ਦਲ ਦੇ ਆਗੂ ਅਤੇ ਸਾਬਕਾ ਵਿਧਾਇਕ ਬਿਕਰਮ ਮਜੀਠੀਆ ਨੇ ਇਸ ਮੁੱਦੇ ‘ਤੇ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮਿਲੀਭੁਗਤ ਨਾਲ ਵਿਕ ਰਹੀ ਸ਼ਰਾਬ ਕਾਰਨ ਲੋਕਾਂ ਦੀ ਮੌਤ ਹੋਈ ਹੈ। ਕਈ ਗੰਭੀਰ ਜ਼ਖਮੀ ਹਨ। ਕਈਆਂ ਦਾ ਪੋਸਟਮਾਰਟਮ ਵੀ ਨਹੀਂ ਕੀਤਾ ਗਿਆ। ਸਰਕਾਰ ਇਸ ਪੂਰੇ ਮਾਮਲੇ ਨੂੰ ਦਬਾ ਰਹੀ ਹੈ ਤਾਂ ਜੋ ਇੱਕ ਮਸ਼ਹੂਰ ਸ਼ਰਾਬ ਠੇਕੇਦਾਰ ਦੀ ਜਾਨ ਬਚਾਈ ਜਾ ਸਕੇ, ਜੋ ਕਿ ਸਰਕਾਰ ਦਾ ਚਹੇਤਾ ਹੈ।

ਕਾਂਗਰਸ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਕਾਂਗਰਸੀ ਸਾਂਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਸਰਕਾਰ ਵੱਲੋਂ ਯੁੱਧ ਨਸ਼ਿਆ ਵਿਰੁੱਧ ਚਲਾਈ ਗਈ ਮੁਹਿੰਮ ਦੀ ਮੁਕੰਮਲ ਤੌਰ ਉੱਤੇ ਫੂਕ ਨਿੱਕਲਦੀ ਹੋਈ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਕਾਰ ਚਿੱਟਾ ਬੰਦ ਕਰਦੀ ਕਰਦੀ ਸ਼ਰਾਬ ਦਾ ਇਹ ਧੰਦਾ ਬਿਲਕੁਲ ਪੁਲਿਸ ਸਟੇਸ਼ਨ ਦੇ ਨਾਲ ਚੱਲ ਰਿਹਾ ਸੀ।

ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਮਾਮਲੇ ਵਿੱਚ ਜੂਡਿਸਲ ਜਾਂਚ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਇਹ ਘਟਨਾ ਵਾਪਰਨੀ ਸਰਕਾਰ, ਪ੍ਰਸ਼ਾਸਨ ਤੇ ਪੁਲਿਸ ਦੇ ਆਪਸੀ ਤਾਲਮੇਲ ਦੀ ਘਾਟ ਦਰਸਾਉਂਦੀ ਹੈ। ਅਤੇ ਸਵਾਲੀਆਂ ਚਿੰਨ੍ਹ ਵੀ ਲਗਾਉਂਦੀ ਹੈ। ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕਰਦੇ ਹਾਂ ਤੇ ਸਰਕਾਰ ਤੋਂ ਪੀੜ੍ਹਤਾਂ ਲਈ ਫੌਰੀ ਮਦਦ ਦੀ ਮੰਗ ਕੀਤੇ ਹੈ।

ਇਸ ਮਾਮਲੇ ਉੱਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮਜੀਠੇ ਦੇ ਆਲੇ-ਦੁਆਲੇ ਦੇ ਕੁੱਝ ਪਿੰਡਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਮੌਤਾਂ ਨਹੀਂ ਕਤਲ ਨੇ। ਜ਼ਹਿਰੀਲੀ ਸ਼ਰਾਬ ਨਾਲ ਲੋਕਾਂ ਦੇ ਘਰਾਂ ‘ਚ ਸੱਥਰ ਵਿਛਾਉਣ ਵਾਲੇ ਇਹਨਾਂ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਾ ਹਾਂ। ਸਰਕਾਰ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ।

By Gurpreet Singh

Leave a Reply

Your email address will not be published. Required fields are marked *