ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਤੋਂ ਪਹਿਲਾਂ 250 ਤੋਂ ਵੱਧ ਰੇਲ ਗੱਡੀਆਂ ਰੱਦ, ਜਾਣੋ ਅੱਜ ਦਾ ਹਾਲ

ਰਾਜੀਵ ਸ਼ਰਮਾ :- ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨ ਤੋਂ ਪਹਿਲਾਂ ਨਵੀਂ ਦਿੱਲੀ ਅਤੇ ਹਜ਼ਰਤ ਨਿਜ਼ਾਮੁਦੀਨ ਰੇਲਵੇ ਸਟੇਸ਼ਨਾਂ ਤੋਂ ਆਉਣ-ਜਾਣ ਵਾਲੀਆਂ 250 ਤੋਂ ਵੱਧ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ।

ਸਮਾਚਾਰ ਏਜੰਸੀ ਪੀਟੀਆਈ ਦੇ ਮੁਤਾਬਕ, ਰੇਲਵੇ ਬੋਰਡ ਦੇ ਫ਼ੈਸਲੇ ਤਹਿਤ 9 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ ਬਾਅਦ ਆਪਣੇ ਸ਼ੁਰੂਆਤੀ ਸਟੇਸ਼ਨਾਂ ਤੋਂ ਰਵਾਨਾ ਹੋਣ ਵਾਲੀਆਂ ਯਾਤਰੀ ਰੇਲ ਗੱਡੀਆਂ ਰੱਦ ਕੀਤੀਆਂ ਗਈਆਂ ਹਨ।

ਇਸ ਤੋਂ ਇਲਾਵਾ, 10 ਅਕਤੂਬਰ ਨੂੰ ਸਵੇਰੇ 4 ਵਜੇ ਤੋਂ ਦੁਪਹਿਰ 2 ਵਜੇ ਦੇ ਵਿਚਕਾਰ ਨਵੀਂ ਦਿੱਲੀ ਜਾਂ ਹਜ਼ਰਤ ਨਿਜ਼ਾਮੁਦੀਨ ਸਟੇਸ਼ਨ ਪਹੁੰਚਣ ਵਾਲੀਆਂ ਰੇਲ ਗੱਡੀਆਂ ਵੀ ਰੱਦ ਰਹਿਣਗੀਆਂ।

ਵੱਡੀ ਗਿਣਤੀ ਵਿੱਚ ਰੇਲ ਗੱਡੀਆਂ ਰੱਦ ਕੀਤੇ ਜਾਣ ਕਾਰਨ ਹਜ਼ਾਰਾਂ ਯਾਤਰੀਆਂ ਨੂੰ ਹੋਣ ਵਾਲੀ ਔਖ ਨੂੰ ਲੈਕੇ ਰੇਲਵੇ ਦੇ ਫ਼ੈਸਲੇ ‘ਤੇ ਸਵਾਲ ਉੱਠ ਰਹੇ ਹਨ। ਰੇਲਵੇ ਦੇ ਸਾਬਕਾ ਅਧਿਕਾਰੀਆਂ, ਯਾਤਰੀ ਸੰਗਠਨਾਂ ਅਤੇ ਕਰਮਚਾਰੀ ਮਹਾਸੰਘਾਂ ਨੇ ਇਸ ਕਦਮ ਦੀ ਆਲੋਚਨਾ ਕੀਤੀ ਹੈ।

By nishuthapar1

Leave a Reply

Your email address will not be published. Required fields are marked *