ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਫਤਿਹਗੜ੍ਹ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨਾਲ ਉਸ ਵੇਲੇ ਭਿਆਨਕ ਹਾਦਸਾ ਵਾਪਰਿਆ, ਜਦੋਂ ਨਾਭਾ ਵਿਖੇ ਸ਼ਰਧਾਲੂਆਂ ਨਾਲ ਭਰੀ ਟਰਾਲੀ ਅਚਾਨਕ ਪਲਟ ਗਈ ਅਤੇ ਉਨ੍ਹਾਂ ਦਾ ਸਮਾਨ ਸੜਕ ‘ਤੇ ਖਿੱਲਰ ਗਿਆ। ਇਸ ਹਾਦਸੇ ਦੌਰਾਨ 10 ਦੇ ਕਰੀਬ ਸ਼ਰਧਾਲੂਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।
ਮਿਲੀ ਜਾਣਕਾਰੀ ਮੁਤਾਬਕ ਉਕਤ ਸ਼ਰਧਾਲੂ ਬੀਤੀ ਰਾਤ ਮਾਨਸਾ ਤੋਂ ਟਰਾਲੀ ‘ਚ ਸਵਾਰ ਹੋ ਕੇ ਸ੍ਰੀ ਫਤਿਹਗੜ੍ਹ ਸਾਹਿਬ ਜਾ ਰਹੇ ਸੀ ਪਰ ਇਸ ਟਰਾਲੀ ਦੀ ਟੱਕਰ ਅਚਾਨਕ ਪਿੱਛਿਓਂ ਆ ਰਹੀ ਪਿਕਅੱਪ ਗੱਡੀ ਨਾਲ ਹੋ ਗਈ।
ਦਰਅਸਲ ਪਿੱਕਅਪ ਚਾਲਕ ਟਰਾਲੀ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਟਰਾਲੀ ਚਾਲਕ ਨੇ ਹਾਦਸੇ ਨੂੰ ਰੋਕਣ ਲਈ ਅਚਾਨਕ ਬ੍ਰੇਕ ਮਾਰ ਦਿੱਤੀ, ਜਿਸ ਕਾਰਨ 10 ਦੇ ਕਰੀਬ ਸ਼ਰਧਾਲੂ ਜ਼ਖਮੀ ਹੋ ਗਏ ਅਤੇ ਉਨ੍ਹਾਂ ਦਾ ਸਮਾਨ ਸੜਕ ‘ਤੇ ਖਿੱਲਰ ਗਿਆ। ਚੰਗੀ ਗੱਲ ਇਹ ਰਹੀ ਕਿ ਇਸ ਹਾਦਸੇ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।
