ਭਾਰਤ-ਪਾਕਿ ਸਰਹੱਦ ਨੇੜੇ ਡਰੋਨ ਰਾਹੀਂ ਸੁੱਟਿਆ ਹਥਿਆਰਾਂ ਤੇ ਹੈਰੋਇਨ ਦਾ ਪੈਕੇਟ ਬਰਾਮਦ

ਤਰਨਤਾਰਨ (ਗੁਰਪ੍ਰੀਤ ਸਿੰਘ): ਪੰਜਾਬ ਦੇ ਖਾਲੜਾ ਸੈਕਟਰ ਅਧੀਨ ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਕਲਸੀਆਂ ਵਿੱਚ ਬੀਐੱਸਐੱਫ ਅਤੇ ਪੰਜਾਬ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਹਥਿਆਰਾਂ ਅਤੇ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ।

ਬਰਾਮਦ ਕੀਤੇ ਗਏ ਸਾਮਾਨ ਵਿੱਚ ਚਾਰ ਪਿਸਤੌਲ, ਛੇ ਮੈਗਜ਼ੀਨ, 57 ਜ਼ਿੰਦਾ ਕਾਰਤੂਸ ਅਤੇ 277 ਗ੍ਰਾਮ ਹੈਰੋਇਨ ਸ਼ਾਮਲ ਹਨ। ਮੁੱਢਲੀ ਜਾਂਚ ਮੁਤਾਬਕ ਇਹ ਖੇਪ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭੇਜੀ ਗਈ ਹੋਣ ਦਾ ਸ਼ੱਕ ਹੈ।

ਪੁਲਿਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਏਜੰਸੀਆਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਇਸ ਖੇਪ ਪਿੱਛੇ ਕੌਣ ਸੀ ਅਤੇ ਇਸ ਨੂੰ ਅੱਗੇ ਕਿਸ ਕੋਲ ਪਹੁੰਚਾਇਆ ਜਾਣਾ ਸੀ।

By Gurpreet Singh

Leave a Reply

Your email address will not be published. Required fields are marked *