ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ

ਗੁਰਪ੍ਰੀਤ ਸਿੰਘ :- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਵੀਰਵਾਰ ਨੂੰ ਪਹਿਲੀ ਵਾਰ ਪੰਜਾਬ ਪਹੁੰਚੇ। 3 ਅਕਤੂਬਰ ਨੂੰ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਰਾਜਾ ਵੜਿੰਗ ਦੀ ਥਾਂ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਪਰਗਟ ਸਿੰਘ ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਦੇ ਨਾਲ ਸਵੇਰੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੇ। ਇੱਥੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਢੋਲ ਵਜਾ ਕੇ ਉਨ੍ਹਾਂ ਦਾ ਸਵਾਗਤ ਕੀਤਾ।

ਹਵਾਈ ਅੱਡੇ ਤੋਂ ਪਰਗਟ ਸਿੰਘ ਸਿੱਧੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਸਚਿਨ ਪਾਇਲਟ ਉਨ੍ਹਾਂ ਦੀ ਕਾਰ ਚਲਾਉਂਦੇ ਨਜ਼ਰ ਆਏ। ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਣ ’ਤੇ ਪਰਗਟ ਸਿੰਘ ਨੇ ਕਿਹਾ ਕਿ ਉਹ ਅੱਜ ਸ਼ੁਕਰਾਨਾ ਕਰਨ ਲਈ ਆਏ ਹਨ ਅਤੇ ਅੱਜ ਦਾ ਦਿਨ ਰਾਜਨੀਤੀ ਲਈ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਬਾਰੇ ਉਹ ਇੱਕ-ਦੋ ਦਿਨ ਬਾਅਦ ਗੱਲ ਕਰਨਗੇ।

ਪਰਗਟ ਸਿੰਘ ਵੱਲੋਂ ਅੰਮ੍ਰਿਤਸਰ ਵਿੱਚ ਵੱਖ-ਵੱਖ ਧਰਮਾਂ ਦੇ ਧਾਰਮਿਕ ਸਥਾਨਾਂ ’ਤੇ ਵੀ ਮੱਥਾ ਟੇਕਣ ਦਾ ਪ੍ਰੋਗਰਾਮ ਹੈ। ਇਸ ਤੋਂ ਬਾਅਦ ਉਹ ਮੋਹਾਲੀ ਵਿੱਚ ਕਾਂਗਰਸ ਲੀਡਰਸ਼ਿਪ ਨਾਲ ਮੀਟਿੰਗ ਕਰ ਸਕਦੇ ਹਨ। ਅਗਲੇ ਦਿਨ ਉਨ੍ਹਾਂ ਦੇ ਹਿਮਾਚਲ ਪ੍ਰਦੇਸ਼ ਸਥਿਤ ਮਾਂ ਚਿੰਤਪੂਰਨੀ ਦਰਬਾਰ ਵਿਖੇ ਨਤਮਸਤਕ ਹੋਣ ਦਾ ਵੀ ਪ੍ਰੋਗਰਾਮ ਦੱਸਿਆ ਗਿਆ ਹੈ।

By Gurpreet Singh

Leave a Reply

Your email address will not be published. Required fields are marked *