ਪਰਵਿੰਦਰ ਝੋਟਾ ਕਤਲ ਮਾਮਲਾ : ਐਕਸ਼ਨ ਕਮੇਟੀ ਨਾਲ ਗੱਲਬਾਤ ਕਰੇਗੀ ਸਰਕਾਰ ; 3 ਮੈਂਬਰੀ ਮਹਿਲਾ ਟੀਮ ਦਾ ਗਠਨ

ਗੁਰਪ੍ਰੀਤ ਸਿੰਘ :- ਪੰਜਾਬ ਸਰਕਾਰ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰ ਰਹੀ ਐਕਸ਼ਨ ਕਮੇਟੀ ਨਾਲ ਰਸਮੀ ਗੱਲਬਾਤ ਦਾ ਰਾਹ ਖੋਲ੍ਹਿਆ ਗਿਆ ਹੈ। ਮਾਨਸਾ ਵਿੱਚ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਨੂੰ ਲੈ ਕੇ ਚੱਲ ਰਹੇ ਰੋਸ ਪ੍ਰਦਰਸ਼ਨਾਂ ਦੇ ਮੱਦੇਨਜ਼ਰ, ਸਰਕਾਰ ਨੇ ਗੱਲਬਾਤ ਸ਼ੁਰੂ ਕਰਨ ਲਈ ਟੀਮ ਦਾ ਗਠਨ ਕੀਤਾ ਹੈ। ‘ਝੋਟਾ’ ਕਤਲ ਕਾਂਡ ਦੇ ਸਬੰਧ ਵਿੱਚ ਬਣਾਈ ਗਈ ‘ਐਕਸ਼ਨ ਕਮੇਟੀ’ ਨਾਲ ਗੱਲਬਾਤ ਕਰਨ ਲਈ ਤਿੰਨ ਮਹਿਲਾ ਆਈ.ਏ.ਐਸ. ਅਧਿਕਾਰੀਆਂ ਜਿਹਨਾਂ ਵਿੱਚ ਕੰਵਲਪ੍ਰੀਤ ਕੌਰ ਬਰਾੜ, ਅਪਨੀਤ ਰਿਆਤ ਅਤੇ ਮਾਨਸਾ ਦੀ ਡਿਪਟੀ ਕਮਿਸ਼ਨਰ (DC) ਨਵਜੋਤ ਕੌਰ ਸ਼ਾਮਲ ਹਨ ,ਦੀ ਇੱਕ ਟੀਮ ਗਠਿਤ ਕੀਤੀ ਗਈ ਹੈ।

ਤਿੰਨ ਮੈਂਬਰੀ ਕਮੇਟੀ ’ਚ 2007 ਬੈਚ ਦੀ ਆਈ.ਏ.ਐੱਸ. ਅਧਿਕਾਰੀ ਕੰਵਲਪ੍ਰੀਤ ਕੌਰ ਬਰਾੜ, 2011 ਬੈਚ ਦੀ ਆਈ.ਏ.ਐੱਸ. ਅਧਿਕਾਰੀ ਅਪਨੀਤ ਰਿਆਤ ਅਤੇ ਮਾਨਸਾ ਦੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਸ਼ਾਮਲ ਹਨ। ਕੰਵਲਪ੍ਰੀਤ ਕੌਰ ਬਰਾੜ ਇਸ ਵੇਲੇ ਫ਼ਰੀਦਕੋਟ ਰੇਂਜ ਦੇ ਕਮਿਸ਼ਨਰ ਵੀ ਹਨ, ਜਦੋਂ ਕਿ ਅਪਨੀਤ ਰਿਆਤ ਕਾਂਗਰਸ ਸਰਕਾਰ ਸਮੇਂ ਮਾਨਸਾ ਦੇ ਡਿਪਟੀ ਕਮਿਸ਼ਨਰ ਵੀ ਰਹਿ ਚੁੱਕੇ ਹਨ। ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨੇ ਗੋਲੀਆਂ ਮਾਰ ਕੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਕਰ ਦਿੱਤਾ ਸੀ। ਜਿਸ ਦੇ ਇਨਸਾਫ਼ ਲਈ ਪਿਛਲੇ 6 ਦਿਨਾਂ ਤੋਂ ਮਾਨਸਾ ’ਚ ਜਨਤਕ ਜਥੇਬੰਦੀਆਂ ’ਤੇ ਆਧਾਰਿਤ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਮੋਰਚਾ ਚੱਲ ਰਿਹਾ ਹੈ।

By Gurpreet Singh

Leave a Reply

Your email address will not be published. Required fields are marked *