ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

ਗੁਰਪ੍ਰੀਤ ਸਿੰਘ :- ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ 85 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਇਸ ਖ਼ਬਰ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।

ਜਾਣਕਾਰੀ ਮੁਤਾਬਕ, ਅੰਮ੍ਰਿਤਪਾਲ ਸਿੰਘ ਨੇ ਦੇਹਾਂਤ ਤੋਂ ਇੱਕ ਦਿਨ ਪਹਿਲਾਂ ਹੀ ਵੀਡੀਓ ਕਾਲ ਰਾਹੀਂ ਆਪਣੀ ਦਾਦੀ ਨਾਲ ਗੱਲਬਾਤ ਕੀਤੀ ਸੀ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਆਪਣੀ ਮਾਤਾ ਚਰਨ ਕੌਰ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ।

24 ਫਰਵਰੀ, 2023 ਨੂੰ ਅੰਮ੍ਰਿਤਸਰ ਦੇ ਅਜਨਾਲਾ ਪੁਲਿਸ ਸਟੇਸ਼ਨ ਵਿੱਚ ਅੰਮ੍ਰਿਤਪਾਲ ਸਿੰਘ ਵਿਰੁੱਧ ਇੱਕ ਮਾਮਲਾ ਦਰਜ ਕੀਤਾ ਗਿਆ ਸੀ, ਜਦੋਂ ਉਸਨੇ ਅਤੇ ਉਸਦੇ ਸਮਰਥਕਾਂ ਨੇ ਪੁਲਿਸ ਸਟੇਸ਼ਨ ‘ਤੇ ਹਮਲਾ ਕਰਕੇ ਇੱਕ ਸਾਥੀ ਨੂੰ ਛੁਡਾ ਲਿਆ ਸੀ। ਬਾਅਦ ਵਿੱਚ ਉਹ ਲਗਭਗ ਇੱਕ ਮਹੀਨੇ ਤੱਕ ਫਰਾਰ ਰਿਹਾ ਅਤੇ 23 ਅਪ੍ਰੈਲ, 2023 ਨੂੰ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ। ਉਸਦੀ ਗ੍ਰਿਫਤਾਰੀ ਤੋਂ ਬਾਅਦ, ਅੰਮ੍ਰਿਤਪਾਲ NSA ਅਧੀਨ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।

By Gurpreet Singh

Leave a Reply

Your email address will not be published. Required fields are marked *