ਨੈਸ਼ਨਲ ਟਾਈਮਜ਼ ਬਿਊਰੋ :- ਪਾਸਟਰ ਬਜਿੰਦਰ ਸਿੰਘ ‘ਤੇ ਮਹਿਲਾ ਦੇ ਨਾਲ ਛੇੜਛਾੜ ਕਰਨ ਦੇ ਇਲਜ਼ਾਮ ਲੱਗੇ ਹਨ। ਮਹਿਲਾ ਦੇ ਵੱਲੋਂ ਇਹ ਇਲਜ਼ਾਮ ਲਗਾਏ ਗਏ ਹਨ ਕਿ ਪਾਸਟਰ ਦੇ ਵੱਲੋਂ ਮੇਰੇ ਨਾਲ ਫੋਨ ‘ਤੇ ਗਲਤ ਗੱਲਾਂ ਕੀਤੀਆਂ ਗਈਆਂ ਅਤੇ ਮੈਨੂੰ ਮੈਸੇਜ ਵੀ ਭੇਜੇ ਗਏ। ਮਾਮਲੇ ਦੇ ਸਬੰਧੀ ਮਹਿਲਾ ਦੇ ਵੱਲੋਂ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਗਈ ਅਤੇ ਕਪੂਰਥਲਾ ‘ਚ ਪਾਸਟਰ ਬਜਿੰਦਰ ਸਿੰਘ ਦੇ ਖਿਲਾਫ ਐਫ ਆਈ ਆਰ ਦਰਜ ਕੀਤੀ ਗਈ ਹੈ। ਜਿਸ ਵਿੱਚ ਮਹਿਲਾ ਦੇ ਵੱਲੋਂ ਇਹ ਇਲਜ਼ਾਮ ਲਗਾਏ ਗਏ ਪਾਸਟਰ ਬਜਿੰਦਰ ਸਿੰਘ ਉਸ ਦੇ ਨਾਲ ਛੇੜਛਾੜ ਕਰਦਾ ਸੀ।
ਜਿਸ ਤੋਂ ਬਾਅਦ ਹੁਣ ਪਾਸਟਰ ਬਜਿੰਦਰ ਸਿੰਘ ਦਾ ਵੀ ਬਿਆਨ ਸਾਹਮਣੇ ਆਇਆ। ਇਸ ਮਾਮਲੇ ਨੂੰ ਲੈ ਕੇ ਪਾਸਟਰ ਬਜਿੰਦਰ ਸਿੰਘ ਦੇ ਵੱਲੋਂ ਇੱਕ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਗਿਆ ਹੈ। ਕਿ ਇੱਕ ਪਾਸਟਰ ਦੇ ਵੱਲੋਂ ਪੰਜ ਸਾਲਾਂ ਤੋਂ ਉਸਦੇ ਖਿਲਾਫ ਗਲਤ ਟਿੱਪਣੀ ਕੀਤੀ ਜਾ ਰਹੀ ਹੈ। ਜਿਸ ਖਿਲਾਫ ਉਹਨਾਂ ਨੇ ਕੋਰਟ ਦੇ ਵਿੱਚ ਮਾਣਹਾਨੀ ਦਾ ਕੇਸ ਵੀ ਕੀਤਾ ਹੋਇਆ।
ਉਹਨਾਂ ਨੂੰ ਨਹੀਂ ਪਤਾ ਕਿ ਉਹ ਪਾਸਟਰ ਉਸ ਤੋਂ ਕੀ ਚਾਹੁੰਦਾ ਹੈ। ਪ੍ਰੰਤੂ ਲਗਾਤਾਰ ਸੋਸ਼ਲ ਮੀਡੀਆ ਤੇ ਇੱਕ ਚੈਨਲ ਬਣਾ ਕੇ ਉਹ ਉਸਦੇ ਖਿਲਾਫ ਗਲਤ ਬਿਆਨਬਾਜ਼ੀ ਕਰ ਰਿਹਾ ਹੈ। ਬਜਿੰਦਰ ਸਿੰਘ ਦਾ ਕਹਿਣਾ ਹੈ ਕਿ ਉਹ ਲੋਕਾਂ ਨੂੰ ਚੰਗੇ ਰਾਹ ਪਾ ਰਹੇ ਹਨ। ਪ੍ਰੰਤੂ ਇਹ ਚੀਜ਼ ਉਹਨਾਂ ਨੂੰ ਬਰਦਾਸ਼ਤ ਨਹੀਂ ਹੈ ਜਿਸ ਦੇ ਕਾਰਨ ਹੀ ਹੁਣ ਉਨਾਂ ਦੇ ਉੱਤੇ ਇਹ ਗੰਭੀਰ ਇਲਜ਼ਾਮ ਲਗਾਏ ਗਏ ਹਨ।