ਕੂੜੇ ਦਾ ਡੰਪ ਬੁਢਲਾਡਾ ਸ਼ਹਿਰ ਵਿਚੋਂ ਬਾਹਰ ਲਿਜਾਉਣ ਲਈ ਪੱਕਾ ਧਰਨਾ

ਨੈਸ਼ਨਲ ਟਾਈਮਜ਼ ਬਿਊਰੋ :- ਬੁਢਲਾਡਾ ਵਿੱਚ ਕੂੜਾ ਡੰਪ ਨੂੰ ਹਟਾਉਣ ਲਈ ਤਿੰਨ ਵਾਰਡਾਂ ਦੇ ਲੋਕਾਂ ਵੱਲੋਂ ਪਿਛਲੇ 41 ਦਿਨਾਂ ਤੋਂ ਅਣਮਿੱਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਜਾ ਰਿਹਾ ਹੈ ਪਰ ਨਗਰ ਕੌਂਸਲ ਕੋਲ ਕੋਈ ਪੱਕੀ ਜਗ੍ਹਾ ਨਾ ਹੋਣ ਕਾਰਨ ਸ਼ਹਿਰ ਵਿੱਚ ਗੰਦਗੀ ਦੇ ਵੱਡੇ ਢੇਰ ਲੱਗੇ ਹੋਏ ਹਨ। ਲੋਕਾਂ ਵੱਲੋਂ ਕੂੜ ਡੰਪ ਨੂੰ ਸ਼ਹਿਰ ਤੋਂ ਬਾਹਰ ਲਿਜਾਣ ਦੀ ਮੰਗ ਕੀਤੀ ਜਾ ਰਹੀ ਹੈ।

ਬੁਢਲਾਡਾ ਅੱਡੇ ਵਿੱਚ ਕੂੜਾ ਡੰਪ ਦੇ ਬਾਹਰ ਧਰਨਾ ਪ੍ਰਦਰਸ਼ਨ ਕਰ ਰਹੇ ਧਰਨਾਕਾਰੀਆਂ ਦੀ ਮੰਗ ਹੈ ਕਿ ਕੂੜਾ ਡੰਪ ਨੂੰ ਸ਼ਹਿਰ ਤੋਂ ਬਾਹਰ ਲਿਜਾਇਆ ਜਾਵੇ ਕਿਉਂਕਿ ਗੰਦਗੀ ਦੇ ਢੇਰਾਂ ਵਿੱਚੋਂ ਆਉਂਦੀ ਗੰਦੀ ਬਦਬੂ ਦੇ ਨਾਲ ਤਿੰਨ ਵਾਰਡਾਂ ਦੇ ਲੋਕ ਪਰੇਸ਼ਾਨ ਹਨ ਅਤੇ ਕਈ ਲੋਕ ਗੰਭੀਰ ਬਿਮਾਰੀਆਂ ਦੇ ਵੀ ਸ਼ਿਕਾਰ ਹੋ ਰਹੇ ਹਨ। 16, 17 ਤੇ 18 ਦੇ ਵਾਰਡ ਵਾਸੀਆਂ ਵੱਲੋਂ ਨਗਰ ਕੌਂਸਲ ਦੇ ਕਰਮਚਾਰੀਆਂ ਨੂੰ ਕੂੜਾ ਸੁੱਟਣ ਤੋਂ ਰੋਕ ਦਿੱਤਾ ਗਿਆ ਹੈ ਜਿਸ ਕਾਰਨ ਹੁਣ ਸ਼ਹਿਰ ਦੇ ਵਿੱਚ ਗੰਦਗੀ ਦੇ ਵੱਡੇ ਢੇਰ ਲੱਗੇ ਹੋਏ ਹਨ ਪਰ ਨਗਰ ਕੌਂਸਲ ਦੇ ਕੋਲ ਕੋਈ ਪੱਕੀ ਜਗ੍ਹਾ ਨਾ ਹੋਣ ਕਾਰਨ ਸ਼ਹਿਰ ਦੇ ਵਿੱਚ ਸਫਾਈ ਵਿਵਸਥਾ ਦਾ ਵੀ ਮਾੜਾ ਹੋਣਾ ਹੋ ਗਿਆ ਹੈ ਜਿੱਥੇ ਸ਼ਹਿਰ ਦੇ ਸਰਕਾਰੀ ਸਕੂਲ ਰੇਲਵੇ ਸਟੇਸ਼ਨ ਦੇ ਬਾਹਰ ਤੇ ਸ਼ਹਿਰ ਦੇ ਮੇਨ ਸਥਾਨਾਂ ਉਤੇ ਕੂੜੇ ਦੇ ਵੱਡੇ ਢੇਰ ਲੱਗੇ ਹੋਏ ਹਨ ਉਥੇ ਹੀ ਸ਼ਹਿਰ ਵਾਸੀਆਂ ਨੇ ਤੁਰੰਤ ਇਸ ਸਮੱਸਿਆ ਦੇ ਹੱਲ ਦੀ ਮੰਗ ਕੀਤੀ ਹੈ।

ਉਧਰ ਬੁਢਲਾਡਾ ਦੇ ਤਿੰਨ ਵਾਰਡਾਂ ਦੇ ਵਾਸੀਆਂ ਵੱਲੋਂ ਲਗਾਏ ਧਰਨੇ ਦੇ ਦੌਰਾਨ ਕਿਹਾ ਕਿ ਪਿਛਲੇ ਸਮੇਂ ਦੌਰਾਨ ਕੁਲਾਣਾ ਰੋਡ ਉਤੇ ਲੀਜ ਉਤੇ ਜ਼ਮੀਨ ਲੈ ਕੇ ਨਗਰ ਕੌਂਸਲ ਵੱਲੋਂ ਕੂੜਾ ਸੁੱਟਿਆ ਜਾ ਰਿਹਾ ਸੀ ਪਰ ਉਸ ਤੋਂ ਬਾਅਦ ਨਗਰ ਕੌਂਸਲ ਨੇ ਅੱਗੇ ਜ਼ਮੀਨ ਲੇਜ ਉਤੇ ਨਹੀਂ ਲਈ ਜਿਸ ਕਾਰਨ ਸ਼ਹਿਰ ਦੇ ਤਿੰਨ ਵਾਰਡਾਂ ਦੇ ਵਿਚਕਾਰ ਕੂੜਾ ਸੁੱਟਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਸ ਕੂੜੇ ਦੀ ਗੰਦਗੀ ਦੇ ਕਾਰਨ ਜਿੱਥੇ ਉਨ੍ਹਾਂ ਨੂੰ ਆਪਣੇ ਘਰਾਂ ਦੇ ਵਿੱਚ ਖਾਣਾ ਬਣਾਉਣ ਅਤੇ ਖਾਣ ਤੱਕ ਦੀ ਸਮੱਸਿਆ ਆ ਰਹੀ ਹੈ ਉਥੇ ਹੀ ਨਜ਼ਦੀਕ ਗੁਰੂ ਘਰ ਅਤੇ ਮੰਦਰਾਂ ਦੇ ਵਿੱਚ ਵੀ ਗੰਦਗੀ ਦੇ ਢੇਰਾਂ ਦੀ ਬਦਬੂ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਈ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਦਿੱਤੇ ਗਏ ਅਤੇ ਵਿਧਾਇਕ ਤੱਕ ਵੀ ਅਪੀਲ ਕੀਤੀ ਗਈ ਪਰ ਕੂੜਾ ਡੰਪ ਨੂੰ ਹਟਾਉਣ ਦੀ ਕੋਈ ਵੀ ਪ੍ਰਕਿਰਿਆ ਨਹੀਂ ਕੀਤੀ ਗਈ ਜਿਸ ਤੋਂ ਪਰੇਸ਼ਾਨ ਹੋ ਕੇ ਹੁਣ ਪਿਛਲੇ 41 ਦਿਨਾਂ ਤੋਂ ਵਾਰਡ ਵਾਸੀਆਂ ਵੱਲੋਂ ਅਣਮਿੱਥੇ ਸਮੇਂ ਦੇ ਲਈ ਧਰਨਾ ਲਗਾਇਆ ਗਿਆ ਹੈ ਅਤੇ ਇਸ ਜਗ੍ਹਾ ਉਤੇ ਕੂੜਾ ਨਹੀਂ ਸੁੱਟਣ ਦਿੱਤਾ ਜਾ ਰਿਹਾ। ਉਨ੍ਹਾਂ ਨੇ ਕਿਹਾ ਕਿ ਜੇਕਰ ਇਸ ਕੂੜਾ ਡੰਪ ਨੂੰ ਸ਼ਹਿਰ ਤੋਂ ਬਾਹਰ ਨਾ ਲਿਜਾਇਆ ਗਿਆ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਵਰਡ ਵਾਸੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤਾ ਜਾਵੇਗਾ।

By Gurpreet Singh

Leave a Reply

Your email address will not be published. Required fields are marked *