ਨੈਸ਼ਨਲ ਟਾਈਮਜ਼ ਬਿਊਰੋ :- ਮਜੀਠਾ ਥਾਣੇ ਅਧੀਨ ਪੈਂਦੇ ਫਤਿਹਗੜ੍ਹ ਚੂੜੀਆਂ ਰੋਡ ‘ਤੇ ਬਾਜਵਾ ਹਸਪਤਾਲ ਨੇੜੇ ਬਾਈਕ ਸਵਾਰ ਦੋ ਨੌਜਵਾਨਾਂ ਨੇ ਸ਼ਰਾਬ ਦੇ ਠੇਕੇ ‘ਤੇ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ। ਇੰਨਾ ਹੀ ਨਹੀਂ ਠੇਕੇ ‘ਤੇ ਗੋਲੀਬਾਰੀ ਵੀ ਕੀਤੀ ਗਈ। ਘਟਨਾ ਦੌਰਾਨ ਹਮਲਾਵਰਾਂ ਦੀ ਪਿਸਤੌਲ ਦਾ ਮੈਗਜ਼ੀਨ ਵੀ ਉਥੇ ਡਿੱਗ ਗਿਆ। ਇਸ ਹਮਲੇ ‘ਚ ਜ਼ਿਆਦਾ ਨੁਕਸਾਨ ਨਹੀਂ ਹੋਇਆ ਪਰ ਇਸ ਘਟਨਾ ਤੋਂ ਬਾਅਦ ਉਕਤ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਜਸਪਾਲ ਸਿੰਘ ਢਿੱਲੋਂ ਪੁਲੀਸ ਟੀਮ ਨਾਲ ਮੌਕੇ ’ਤੇ ਪੁੱਜੇ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।
ਠੇਕੇ ਤੇ ਪੈਟਰੋਲ ਬੰਬ ਨਾਲ ਹਮਲਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਚਲਾਈਆਂ ਗੋਲ਼ੀਆਂ
