ਪਾਕਿਸਤਾਨ ‘ਚ ਪੈਟਰੋਲ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ

ਪਾਕਿਸਤਾਨ ਵਿੱਚ ਪੈਟਰੋਲ ਦੀਆਂ ਕੀਮਤਾਂ ਨੇ ਨਵੇਂ ਰਿਕਾਰਡ ਬਣਾਉਂਦੇ ਹੋਏ ਆਮ ਜਨਤਾ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਤਾਜ਼ਾ ਵਾਧੇ ਤੋਂ ਬਾਅਦ ਪੈਟਰੋਲ ਦੀ ਕੀਮਤ ਲਗਭਗ 321 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ, ਜੋ ਕਿ ਪਿਛਲੇ ਕੁਝ ਸਾਲਾਂ ਨਾਲ ਤੁਲਨਾ ਕਰਦੇ ਹੋਏ ਕਰੀਬ 200 ਫੀਸਦੀ ਵਾਧਾ ਦਰਸਾਉਂਦੀ ਹੈ। ਇਸ ਵੱਡੇ ਵਾਧੇ ਦੇ ਪਿੱਛੇ ਮੁੱਖ ਕਾਰਣ ਦੇਸ਼ ਦੀ ਖਰਾਬ ਆਰਥਿਕ ਹਾਲਤ, ਡਾਲਰ ਦੀ ਕਮੀ ਅਤੇ ਆਈਐੱਮਐੱਫ ਦੀਆਂ ਸਖ਼ਤ ਸ਼ਰਤਾਂ ਨੂੰ ਮੰਨਣਾ ਮੰਨਿਆ ਜਾ ਰਿਹਾ ਹੈ, ਜਿਸ ਕਾਰਨ ਸਰਕਾਰ ਨੂੰ ਫਿਊਲ ਸਬਸਿਡੀ ਘਟਾਉਣੀ ਪਈ। ਇਸ ਦੇ ਨਾਲ ਹੀ ਪਾਕਿਸਤਾਨੀ ਰੁਪਏ ਦੀ ਡਾਲਰ ਦੇ ਮੁਕਾਬਲੇ ਕਮੀ ਨੇ ਇੰਪੋਰਟ ਹੋਰ ਮਹਿੰਗੀ ਕਰ ਦਿੱਤੀ ਹੈ। ਮਿਡਲ ਈਸਟ ਖੇਤਰ ਵਿੱਚ ਵਧ ਰਹੇ ਤਣਾਅ ਕਾਰਨ ਵਿਸ਼ਵ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਵੀ ਉੱਪਰ ਜਾ ਰਹੀਆਂ ਹਨ, ਜਿਸ ਦਾ ਸਿੱਧਾ ਅਸਰ ਪਾਕਿਸਤਾਨ ‘ਤੇ ਪਿਆ ਹੈ। ਪੈਟਰੋਲ ਮਹਿੰਗਾ ਹੋਣ ਨਾਲ ਟਰਾਂਸਪੋਰਟ, ਖਾਣ-ਪੀਣ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ ਹੈ, ਜਿਸ ਨਾਲ ਆਮ ਲੋਕਾਂ ਦੀ ਜ਼ਿੰਦਗੀ ਹੋਰ ਮੁਸ਼ਕਲ ਹੋ ਗਈ ਹੈ। ਮਾਹਿਰਾਂ ਦੇ ਮੁਤਾਬਕ ਜੇਕਰ ਇਹ ਹਾਲਾਤ ਜਾਰੀ ਰਹੇ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਮਹਿੰਗਾਈ ਵਧ ਸਕਦੀ ਹੈ ਅਤੇ ਇਸਦਾ ਅਸਰ ਹੋਰ ਦੇਸ਼ਾਂ ਸਮੇਤ ਭਾਰਤ ‘ਤੇ ਵੀ ਪੈ ਸਕਦਾ ਹੈ।

By Rajeev Sharma

Leave a Reply

Your email address will not be published. Required fields are marked *