ਦਿੱਲੀ (ਨੈਸ਼ਨਲ ਟਾਈਮਜ਼): ਦਿੱਲੀ ਵਿਧਾਨ ਸਭਾ ਚੋਣਾਂ-2025 ਵਿੱਚ, ਭਾਜਪਾ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ ਅਤੇ ‘ਆਪ’ ਦੀ ਕਰਾਰੀ ਹਾਰ ਹੋਈ। 27 ਸਾਲਾਂ ਬਾਅਦ ਭਾਜਪਾ ਨੇ ਸੱਤਾ ਵਿੱਚ ਵਾਪਸੀ ਕੀਤੀ ਹੈ। ਜਿਸਤੋ ਬਾਅਦ ਪ੍ਰਧਾਨ ਮੰਤਰੀ ਨੇ ਪਾਰਟੀ ਦੀ ਪ੍ਰਸ਼ੰਸਾ ਕੀਤੀ ਅਤੇ ਨਾਲ ਵਿਰੋਧੀ ਧਿਰਾਂ ‘ਤੇ ਨਿਸ਼ਾਨਾ ਸਾਧਿਆ।
ਦਿੱਲੀ ਚੋਣਾਂ 2025 ਵਿੱਚ ਭਾਜਪਾ ਦੀ ਜਿੱਤ ‘ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, “ਅੱਜ ਫਿਰ ਲੋਕਾਂ ਨੇ ਕਾਂਗਰਸ ਨੂੰ ਸੁਨੇਹਾ ਦਿੱਤਾ ਹੈ। ਕਾਂਗਰਸ ਨੇ ਦਿੱਲੀ ਚੋਣਾਂ ਵਿੱਚ ‘ਜ਼ੀਰੋ’ ਦੀ ਦੋਹਰੀ ਹੈਟ੍ਰਿਕ ਮਾਰੀ ਹੈ। ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਪਿਛਲੇ 6 ਵਾਰ ਤੋਂ ਰਾਸ਼ਟਰੀ ਰਾਜਧਾਨੀ ਵਿੱਚ ਇੱਕ ਵੀ ਸੀਟ ਨਹੀਂ ਜਿੱਤ ਸਕੀ ਹੈ। ਉਹ ਹਾਰ ਦਾ ਸੋਨ ਤਗਮਾ ਆਪਣੇ ਆਪ ਨੂੰ ਦੇ ਰਹੇ ਹਨ।”
