ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਲੰਮੇ ਸਮੇਂ ਤੋਂ ਚੱਲ ਰਿਹਾ ਹੈ, ਜਿਸ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਲਗਾਤਾਰ ਰੋਸ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਹੁਣ ਇਸ ਮੁੱਦੇ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਨੇਤਾ ਫਤੇਹ ਜੰਗ ਸਿੰਘ ਬਾਜਵਾ ਨੇ ਇੱਕ ਵੱਡਾ ਦਾਅਵਾ ਕੀਤਾ ਹੈ।
ਫਤੇਹ ਜੰਗ ਸਿੰਘ ਬਾਜਵਾ ਅਨੁਸਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੇ ਦਿਨਾਂ ਵਿੱਚ ਬੰਦੀਆਂ ਦੀ ਰਿਹਾਈ ਨੂੰ ਲੈ ਕੇ ਇੱਕ ਵੱਡਾ ਫੈਸਲਾ ਲੈਣ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕੇਵਲ ਗੱਲਾਂ ਤਕ ਸੀਮਤ ਨਹੀਂ, ਸਗੋਂ ਕਾਰਵਾਈ ਵੀ ਸ਼ੁਰੂ ਹੋ ਚੁਕੀ ਹੈ।
