ਪੀਐਮ ਮੋਦੀ ਨੇ ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਸਮਾਗਮ ‘ਚ ਕੀਤੀ ਸ਼ਿਰਕਤ

ਰਾਜੀਵ ਸ਼ਰਮਾ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਦੀ ਧੀ ਰੀਆ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ ਪ੍ਰਧਾਨ ਮੰਤਰੀ ਨੇ ਨਵ-ਵਿਆਹੇ ਜੋੜੇ ਨੂੰ ਆਸ਼ੀਰਵਾਦ ਦਿੱਤਾ। ਮੰਗਲਵਾਰ ਨੂੰ ਦਿੱਲੀ ਦੇ ਲੁਟੀਅਨਜ਼ ਇਲਾਕੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਦੇ ਨਿੱਜੀ ਨਿਵਾਸ ’ਤੇ ਵਿਆਹ ਸਮਾਗਮ ਕਰਵਾਇਆ ਗਿਆ।

ਮਨਪ੍ਰੀਤ ਬਾਦਲ ਦੀ ਧੀ ਦਾ ਵਿਆਹ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਡਾ. ਕਰਨ ਸਿੰਘ ਦੇ ਪੋਤੇ ਆਰ.ਕੇ. ਮਾਰਤੰਡ ਸਿੰਘ ਨਾਲ ਹੋਇਆ ਹੈ। ਸਮਾਗਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਕਈ ਸਿਆਸੀ ਆਗੂ ਮੌਜੂਦ ਰਹੇ। ਸਾਰਿਆਂ ਨੇ ਨਵ-ਵਿਆਹੇ ਜੋੜੇ ਨੂੰ ਵਧਾਈ ਦਿੱਤੀ।

ਜ਼ਿਕਰਯੋਗ ਹੈ ਕਿ ਮਨਪ੍ਰੀਤ ਸਿੰਘ ਬਾਦਲ ਨੇ ਕੁਝ ਦਿਨ ਪਹਿਲਾਂ ਆਪਣੇ ਪਰਿਵਾਰ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਧੀ ਦੇ ਵਿਆਹ ਦਾ ਸੱਦਾ ਦਿੱਤਾ ਸੀ। ਇਸ ਮੌਕੇ ਉਨ੍ਹਾਂ ਦੀ ਪਤਨੀ ਵੀਨੂੰ ਬਾਦਲ, ਪੁੱਤਰ ਅਤੇ ਧੀ ਰੀਆ ਵੀ ਮੌਜੂਦ ਸਨ। ਮਨਪ੍ਰੀਤ ਬਾਦਲ ਨੇ ਇਸ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ ’ਤੇ ਸਾਂਝੀ ਕਰਦਿਆਂ ਪ੍ਰਧਾਨ ਮੰਤਰੀ ਦਾ ਧੰਨਵਾਦ ਵੀ ਕੀਤਾ ਸੀ।

By nishuthapar1

Leave a Reply

Your email address will not be published. Required fields are marked *