PM ਮੋਦੀ ਨੇ ਈਰਾਨੀ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਕੀਤੀ ਗੱਲ, ਮੌਜੂਦਾ ਹਾਲਾਤਾਂ ”ਤੇ ਹੋਈ ਚਰਚਾ

ਨੈਸ਼ਨਲ ਟਾਈਮਜ਼ ਬਿਊਰੋ :- ਇਜ਼ਰਾਈਲ ਈਰਾਨ ਵਿਚਾਲੇ ਜੰਗ ਲਗਾਤਾਰ ਵਧਦੀ ਜਾ ਰਹੀ ਹੈ। ਇਸੇ ਦੌਰਾਨ ਅਮਰੀਕਾ ਦੀ ਇਸ ਜੰਗ ਵਿਚ ਐਂਟਰੀ ਨੇ ਵਿਵਾਦ ਹੋਰ ਵਧਾ ਦਿੱਤਾ ਹੈ। ਇਸੇ ਵਿਚਾਲੇ ਹੁਣ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਗੱਲ ਕੀਤੀ ਹੈ ਤੇ ਮੌਜੂਦਾ ਹਾਲਾਤਾਂ ਬਾਰੇ ਜਾਣਕਾਰੀ ਲਈ ਹੈ।ਇਸ ਦੌਰਾਨ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਐਕਸ ਅਕਾਊਂਟ ਉੱਤੇ ਲਿਖਿਆ ਕਿ ਅਸੀਂ ਮੌਜੂਦਾ ਸਥਿਤੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਹਾਲ ਹੀ ‘ਚ ਹੋਏ ਘਟਨਾਕ੍ਰਮ ‘ਚ ਵਾਧੇ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਖੇਤਰੀ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਦੀ ਜਲਦੀ ਬਹਾਲੀ ਲਈ ਤੁਰੰਤ ਤਣਾਅ ਘਟਾਉਣ, ਗੱਲਬਾਤ ਅਤੇ ਕੂਟਨੀਤੀ ਦੇ ਸਾਡੇ ਸੱਦੇ ਨੂੰ ਦੁਹਰਾਇਆ।”

ਦੱਸ ਦਈਏ ਕਿ ਅਮਰੀਕਾ ਦੀ ਈਰਾਨ ਅਤੇ ਇਜ਼ਰਾਈਲ ਵਿਚਕਾਰ ਚੱਲ ਰਹੀ ਜੰਗ ਐਂਟਰੀ ਨੇ ਪੂਰੀ ਦੁਨੀਆ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਸਦੀ ਪੁਸ਼ਟੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਖੁਦ ਕੀਤੀ ਹੈ। ਦੇਰ ਰਾਤ ਅਮਰੀਕਾ ਨੇ ਈਰਾਨ ਵਿੱਚ 3 ਪ੍ਰਮਾਣੂ ਸਾਈਟਾਂ ‘ਤੇ ਹਮਲਾ ਕੀਤਾ। ਇਨ੍ਹਾਂ ਵਿੱਚ ਫੋਰਡੋ, ਨਤਾਨਜ਼ ਅਤੇ ਇਸਫਾਹਨ ਸ਼ਾਮਲ ਹਨ। ਇਸ ਦੌਰਾਨ ਟਰੰਪ ਨੇ ਕਿਹਾ ਕਿ ਸਾਡੇ ਸਾਰੇ ਜਹਾਜ਼ ਈਰਾਨੀ ਹਵਾਈ ਖੇਤਰ ਤੋਂ ਸੁਰੱਖਿਅਤ ਬਾਹਰ ਆ ਗਏ ਹਨ… ਦੁਨੀਆ ਦੀ ਕੋਈ ਹੋਰ ਫੌਜ ਅਜਿਹਾ ਨਹੀਂ ਕਰ ਸਕਦੀ। ਹੁਣ ਸ਼ਾਂਤੀ ਦਾ ਸਮਾਂ ਹੈ। ਇਜ਼ਰਾਈਲ ਨੇ ਹੁਣ ਤੱਕ 10 ਈਰਾਨੀ ਵਿਗਿਆਨੀਆਂ, 3 ਕਮਾਂਡਰਾਂ ਅਤੇ 4 ਸੈਨਿਕਾਂ ਨੂੰ ਮਾਰਨ ਦਾ ਦਾਅਵਾ ਕੀਤਾ ਹੈ।

By Rajeev Sharma

Leave a Reply

Your email address will not be published. Required fields are marked *