ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਹਵਾਈ ਸਰਵੇਖਣ, 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਹਵਾਈ ਸਰਵੇਖਣ, 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਸ਼ਿਮਲਾ (ਗੁਰਪ੍ਰੀਤ ਸਿੰਘ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਹੜ੍ਹ ਅਤੇ ਭਾਰੀ ਮੀਂਹ ਨਾਲ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਹਵਾਈ ਸਰਵੇਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਰਾਜ ਨੂੰ ਰਾਹਤ ਅਤੇ ਪੁਨਰਵਾਸ ਲਈ 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਕਾਂਗੜਾ ਵਿੱਚ ਅਧਿਕਾਰੀਆਂ ਨਾਲ ਬੈਠਕ ਕਰਕੇ ਹੜ੍ਹ, ਮੀਂਹ ਅਤੇ ਭੂਸਖਲਣ ਕਾਰਨ ਹੋਏ ਨੁਕਸਾਨ ਦੀ ਸਮੀਖਿਆ ਕੀਤੀ।

ਉਨ੍ਹਾਂ ਨੇ ਰਾਜ ਸਰਕਾਰ ਨੂੰ ਰਾਹਤ ਕਾਰਜਾਂ ਵਿੱਚ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਕੇਂਦਰ ਸਰਕਾਰ ਹਿਮਾਚਲ ਦੇ ਲੋਕਾਂ ਨੂੰ ਮੁੜ ਉਸਾਰੀ ਲਈ ਹਰ ਸੰਭਵ ਮਦਦ ਪ੍ਰਦਾਨ ਕਰੇਗੀ।ਪ੍ਰਧਾਨ ਮੰਤਰੀ ਨੇ ਰਾਜ ਦੇ ਪੁਨਰਗਠਨ ਲਈ ਬਹੁ-ਪੱਖੀ ਰਣਨੀਤੀ ਅਪਣਾਉਣ ਦੀ ਗੱਲ ਕਹੀ। ਇਸ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਘਰਾਂ ਦੀ ਮੁਰੰਮਤ, ਰਾਸ਼ਟਰੀ ਰਾਜਮਾਰਗਾਂ ਦੀ ਬਹਾਲੀ, ਸਕੂਲਾਂ ਦਾ ਪੁਨਰਨਿਰਮਾਣ, ਪੀਐਮਐਨਆਰਐਫ ਅਧੀਨ ਰਾਹਤ ਅਤੇ ਪਸ਼ੂਆਂ ਲਈ ਮਿੰਨੀ ਕਿੱਟਾਂ ਦੀ ਵੰਡ ਸ਼ਾਮਲ ਹੈ।

ਇਸ ਤੋਂ ਇਲਾਵਾ, ਕਿਸਾਨਾਂ ਲਈ ਵਿਸ਼ੇਸ਼ ਸਹਾਇਤਾ ਦੀ ਵੀ ਗੱਲ ਕੀਤੀ ਗਈ, ਜਿਨ੍ਹਾਂ ਨੂੰ ਬਿਜਲੀ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਪੀਐਮ ਕਿਸਾਨ ਸਨਮਾਨ ਨਿਧੀ ਅਤੇ ਰਾਜ ਆਫ਼ਤ ਰਾਹਤ ਫੰਡ (SDRF) ਦੀ ਦੂਜੀ ਕਿਸ਼ਤ ਨੂੰ ਜਲਦੀ ਜਾਰੀ ਕੀਤਾ ਜਾਵੇਗਾ। ਨੁਕਸਾਨੇ ਘਰਾਂ ਅਤੇ ਸਕੂਲਾਂ ਦੀ ਜੀਓ-ਟੈਗਿੰਗ ਕਰਕੇ ਨੁਕਸਾਨ ਦਾ ਸਹੀ ਅੰਦਾਜ਼ਾ ਲਗਾਇਆ ਜਾਵੇਗਾ, ਜਿਸ ਨਾਲ ਸਮੇਂ ਸਿਰ ਸਹਾਇਤਾ ਪਹੁੰਚਾਈ ਜਾ ਸਕੇ।

ਸਮਗਰ ਸਿੱਖਿਆ ਅਭਿਯਾਨ ਅਧੀਨ ਸਕੂਲਾਂ ਨੂੰ ਵੀ ਮੁਰੰਮਤ ਲਈ ਸਹਾਇਤਾ ਮਿਲੇਗੀ।ਪਾਣੀ ਦੀ ਸੰਭਾਲ ਲਈ ਰੀਚਾਰਜ ਸਟ੍ਰਕਚਰਜ਼ ਦੀ ਉਸਾਰੀ ‘ਤੇ ਜ਼ੋਰ ਦਿੱਤਾ ਗਿਆ, ਜੋ ਮੀਂਹ ਦੇ ਪਾਣੀ ਨੂੰ ਇਕੱਠਾ ਕਰਨ ਅਤੇ ਭੂਮੀਗਤ ਪਾਣੀ ਦੇ ਪੱਧਰ ਨੂੰ ਸੁਧਾਰਨ ਵਿੱਚ ਮਦਦ ਕਰੇਗਾ। ਕੇਂਦਰ ਸਰਕਾਰ ਨੇ ਪਹਿਲਾਂ ਹੀ ਅੰਤਰ-ਮੰਤਰਾਲਾ ਟੀਮਾਂ ਨੂੰ ਨੁਕਸਾਨ ਦਾ ਜਾਇਜ਼ਾ ਲੈਣ ਲਈ ਹਿਮਾਚਲ ਭੇਜਿਆ ਹੈ, ਅਤੇ ਉਨ੍ਹਾਂ ਦੀ ਰਿਪੋਰਟ ਦੇ ਆਧਾਰ ‘ਤੇ ਅਗਲੇਰੀ ਸਹਾਇਤਾ ‘ਤੇ ਵਿਚਾਰ ਕੀਤਾ ਜਾਵੇਗਾ।

ਪ੍ਰਧਾਨ ਮੰਤਰੀ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਨੇ ਮ੍ਰਿਤਕਾਂ ਦੇ ਵਾਰਸਾਂ ਲਈ 2 ਲੱਖ ਰੁਪਏ ਅਤੇ ਗੰਭੀਰ ਰੂਪ ਨਾਲ ਜ਼ਖਮੀਆਂ ਲਈ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਵੀ ਕੀਤਾ।ਪ੍ਰ

ਧਾਨ ਮੰਤਰੀ ਨੇ ਐਨਡੀਆਰਐਫ, ਐਸਡੀਆਰਐਫ, ਫੌਜ ਅਤੇ ਰਾਜ ਪ੍ਰਸ਼ਾਸਨ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਰਾਜ ਸਰਕਾਰ ਦੇ ਮੈਮੋਰੰਡਮ ਅਤੇ ਕੇਂਦਰੀ ਟੀਮਾਂ ਦੀ ਰਿਪੋਰਟ ਦੇ ਆਧਾਰ ‘ਤੇ ਸਥਿਤੀ ਦੀ ਸਮੀਖਿਆ ਕਰੇਗੀ ਅਤੇ ਹਰ ਸੰਭਵ ਮਦਦ ਜਾਰੀ ਰੱਖੇਗੀ।

ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ, “ਅਸੀਂ ਹਿਮਾਚਲ ਦੇ ਲੋਕਾਂ ਦੇ ਨਾਲ ਹਾਂ। ਕੇਂਦਰ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਹਰ ਕਦਮ ‘ਤੇ ਰਾਜ ਦੀ ਸਹਾਇਤਾ ਕਰੇਗੀ।”

By Gurpreet Singh

Leave a Reply

Your email address will not be published. Required fields are marked *