ਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੀ ਜਯੰਤੀ ਦੇ ਮੌਕੇ ਜਲੰਧਰ ਨੇੜੇ ਸਥਿਤ ਦੇਰਾ ਸੱਚਖੰਡ ਬੱਲਣ ਦਾ ਦੌਰਾ ਕਰਨਗੇ। ਇਹ ਦੌਰਾ ਰਵਿਦਾਸ ਸਮਾਜ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ ਕਿਉਂਕਿ ਗੁਰੂ ਰਵਿਦਾਸ ਜੀ ਦੀ ਸਿੱਖਿਆ ਸਮਾਜਿਕ ਬਰਾਬਰੀ ਅਤੇ ਮਨੁੱਖਤਾ ਦਾ ਸੰਦੇਸ਼ ਦਿੰਦੀ ਹੈ। ਪ੍ਰਧਾਨ ਮੰਤਰੀ ਦੇਰਾ ਪਹੁੰਚ ਕੇ ਮੱਥਾ ਟੇਕਣਗੇ ਅਤੇ ਸੰਗਤ ਨੂੰ ਸੰਬੋਧਨ ਵੀ ਕਰਨਗੇ।
ਧਮਕੀ ਭਰੇ ਈ-ਮੇਲ ਤੋਂ ਬਾਅਦ ਸੁਰੱਖਿਆ ਸਖ਼ਤ
ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਇੱਕ ਧਮਕੀ ਭਰਾ ਈ-ਮੇਲ ਮਿਲਣ ਤੋਂ ਬਾਅਦ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਹਾਲਾਂਕਿ ਜਾਂਚ ਦੌਰਾਨ ਕੋਈ ਠੋਸ ਖ਼ਤਰਾ ਸਾਹਮਣੇ ਨਹੀਂ ਆਇਆ, ਫਿਰ ਵੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ।
8,000 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ
ਪ੍ਰਧਾਨ ਮੰਤਰੀ ਦੇ ਦੌਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਦੇਰਾ ਬੱਲਣ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਕਰੀਬ 8,000 ਪੁਲਿਸ ਕਰਮਚਾਰੀ ਅਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਸਾਰੇ ਰਸਤੇ, ਸਮਾਗਮ ਸਥਲ ਅਤੇ ਸੰਵੇਦਨਸ਼ੀਲ ਇਲਾਕਿਆਂ ‘ਚ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ। ਸੀਸੀਟੀਵੀ ਕੈਮਰੇ ਅਤੇ ਤਕਨੀਕੀ ਨਿਗਰਾਨੀ ਰਾਹੀਂ ਵੀ ਹਾਲਾਤਾਂ ‘ਤੇ ਨਜ਼ਰ ਬਣਾਈ ਹੋਈ ਹੈ।
ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ
ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਲਾਤ ਪੂਰੀ ਤਰ੍ਹਾਂ ਕੰਟਰੋਲ ਵਿੱਚ ਹਨ ਅਤੇ ਜਨਤਾ ਨੂੰ ਘਬਰਾਉਣ ਦੀ ਲੋੜ ਨਹੀਂ। ਪ੍ਰਧਾਨ ਮੰਤਰੀ ਦਾ ਇਹ ਦੌਰਾ ਸ਼ਾਂਤੀਪੂਰਕ ਢੰਗ ਨਾਲ ਸੰਪੰਨ ਕਰਵਾਉਣ ਲਈ ਸਾਰੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ।
