ਅੰਮ੍ਰਿਤਸਰ- ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ ਮਾਮਲੇ ‘ਚ ਅੱਜ ਦਿਹਾਤੀ ਪੁਲਸ ਵੱਲੋਂ ਦੋ ਹੋਰ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਹ ਦੋਵੇਂ ਮੁਲਜ਼ਮ ਜੋ ਕਿ ਪਿਓ-ਪੁੱਤਰ ਹਨ। ਇਨ੍ਹਾਂ ਨੂੰ ਦਿੱਲੀ ਦੇ ਮਾਡਲ ਟਾਊਨ ਇਲਾਕੇ ਤੋਂ ਗ੍ਰਿਫਤਾਰ ਕੀਤੇ ਗਏ ਸਨ।
ਪੁਲਸ ਅਨੁਸਾਰ ਇਹ ਦੋਵੇਂ ਮੁਲਜ਼ਮ ਮਜੀਠਾ ਕਾਂਡ ਵਿੱਚ ਵਰਤੀ ਗਈ ਮਿਨਥੋਲ ਦੀ ਸਪਲਾਈ ਕਰਦੇ ਸਨ। ਉਨ੍ਹਾਂ ਨੂੰ ਦਿੱਲੀ ਤੋਂ ਲਿਆ ਕੇ ਅੱਜ ਸਖਤ ਸੁਰੱਖਿਆ ਹੇਠ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਅਦਾਲਤ ਨੇ ਉਨ੍ਹਾਂ ਨੂੰ 5 ਦਿਨਾਂ ਦੇ ਪੁਲਸ ਰਿਮਾਂਡ ‘ਤੇ ਭੇਜਣ ਦੇ ਹੁਕਮ ਜਾਰੀ ਕੀਤੇ ਹਨ।
ਇਸ ਤੋਂ ਪਹਿਲਾਂ ਕੱਲ੍ਹ ਦਿਹਾਤੀ ਪੁਲਸ ਨੇ 16 ਹੋਰ ਸ਼ੱਕੀ ਮੁਲਜ਼ਮਾਂ ਨੂੰ ਵੀ ਅਦਾਲਤ ਵਿੱਚ ਪੇਸ਼ ਕੀਤਾ ਸੀ, ਜਿਨ੍ਹਾਂ ਨੂੰ 2 ਤੋਂ 3 ਦਿਨਾਂ ਦੇ ਰਿਮਾਂਡ ‘ਤੇ ਭੇਜਿਆ ਗਿਆ ਸੀ। ਹੁਣ ਤੱਕ ਜ਼ਹਿਰੀਲੀ ਸ਼ਰਾਬ ਕਾਂਡ ਸਬੰਧੀ ਕੁੱਲ 18 ਦੇ ਕਰੀਬ ਮੁਲਜ਼ਮ ਅਦਾਲਤ ਵਿੱਚ ਪੇਸ਼ ਕੀਤੇ ਜਾ ਚੁੱਕੇ ਹਨ। ਪੁਲਸ ਵੱਲੋਂ ਕਿਹਾ ਗਿਆ ਹੈ ਕਿ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫਤਾਰੀਆਂ ਦੀ ਸੰਭਾਵਨਾ ਨਕਾਰ ਨਹੀਂ ਕੀਤੀ ਜਾ ਸਕਦੀ।