CJP ਪ੍ਰਦਰਸ਼ਨ ਤੋਂ ਪਹਿਲਾਂ ਪੁਲਿਸ ਦੀ ਕਾਰਵਾਈ, ਪੁਲਿਸ ਨੇ ਚੱਕਿਆ ਮਸ਼ਹੂਰ ਯੂਟਿਊਬਰ ਧਰੁਵ ਰਾਠੀ

ਰਾਜੀਵ ਸ਼ਰਮਾ :- ਯੂਟਿਊਬਰ ਧਰੁਵ ਰਾਠੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੂੰ ਦਿੱਲੀ ਵਿੱਚ ਸੀਜੇਪੀ ਦੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਹਿਰਾਸਤ ਵਿੱਚ ਲੈ ਲਿਆ ਹੈ। 30 ਤੋਂ ਵੱਧ ਦਿੱਲੀ ਅਤੇ ਗੁਰੂਗ੍ਰਾਮ ਪੁਲਿਸ ਕਰਮਚਾਰੀ ਉਨ੍ਹਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਹਾਲਾਂਕਿ ਇਹ ਹਾਲੇ ਇਹ ਸਪੱਸ਼ਟ ਨਹੀਂ ਹੈ ਕਿ ਉਨ੍ਹਾਂ ਦੇ ਨਾਲ ਹੋਰ ਕਿਸ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਇੱਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਧਰੁਵ ਰਾਠੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਉਹ ਹਾਲ ਹੀ ਵਿੱਚ ਭਾਰਤ ਵਾਪਸ ਆਏ ਸੀ। ਉਨ੍ਹਾਂ ਨੇ 8 ਅਕਤੂਬਰ ਨੂੰ ਬੰਗਲੁਰੂ ਦੇ ਫ੍ਰੀਡਮ ਪਾਰਕ ਵਿੱਚ ਸੀਜੇਪੀ ਦੀ ਇੱਕ ਰੈਲੀ ਵਿੱਚ ਸ਼ਿਰਕਤ ਕੀਤੀ, ਜਿੱਥੇ ਉਨ੍ਹਾਂ ਨੇ ਇੱਕ ਭਾਸ਼ਣ ਦਿੱਤਾ। ਸੀਜੇਪੀ ਨੇ ਮੁੱਖ ਚੋਣ ਕਮਿਸ਼ਨਰ (ਗਿਆਨੇਸ਼ ਕੁਮਾਰ) ਦੇ ਅਸਤੀਫ਼ੇ ਦੀ ਮੰਗ ਕਰਦਿਆਂ ਹੋਇਆਂ ਇਹ ਵਿਰੋਧ ਪ੍ਰਦਰਸ਼ਨ ਆਯੋਜਿਤ ਕੀਤਾ ਸੀ।

ਸੀਜੇਪੀ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨਾਂ ਦੌਰਾਨ ਦਿੱਲੀ ਪੁਲਿਸ ਨੇ ਯੂਟਿਊਬਰ ਧਰੁਵ ਰਾਠੀ ਨੂੰ ਗੁਰੂਗ੍ਰਾਮ ਸਥਿਤ ਉਨ੍ਹਾਂ ਦੇ ਘਰ ਤੋਂ ਹਿਰਾਸਤ ਵਿੱਚ ਲੈ ਲਿਆ। ਸਵੇਰੇ 8 ਵਜੇ ਦੇ ਕਰੀਬ 50 ਪੁਲਿਸ ਅਧਿਕਾਰੀ ਸਿਵਲ ਕੱਪੜਿਆਂ ਵਿੱਚ ਪਹੁੰਚੇ।

By Rajeev Sharma

Leave a Reply

Your email address will not be published. Required fields are marked *