ਸੋਸ਼ਲ ਮੀਡੀਆ ‘ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਦੂਜੇ ਦੀ ਭਾਲ ਜਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਪੁਲਿਸ ਵੱਲੋਂ ਲਗਾਤਾਰ ਅਜਿਹੇ ਲੋਕਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਜੋ ਹਥਿਆਰਾਂ ਦਾ ਪ੍ਰਦਰਸ਼ਨ ਕਰਦੇ ਹੋਏ ਵੀਡੀਓ ਬਣਾ ਸੋਸ਼ਲ ਮੀਡੀਆ ‘ਤੇ ਅਪਲੋਡ ਕਰਦੇ ਹਨ। ਤਾਜ਼ਾ ਮਾਮਲਾ ਬਠਿੰਡਾ ਦੇ ਥਾਣਾ ਕਤਵਾਲੀ ਖੇਤਰ ਅਧੀਨ ਆਉਂਦੀ ਪੁਲਿਸ ਚੌਂਕੀ ਦੇ ਸਰਕਾਰੀ ਹਸਪਤਾਲ ਦਾ ਹੈ। ਜਿੱਥੇ ਪਿਛਲੇ ਦਿਨੀਂ ਬਠਿੰਡਾ ਦੇ ਸਰਕਾਰੀ ਸਰਕਾਰੀ ਹਸਪਤਾਲ ਦੇ ਕੁਆਰਟਰਾਂ ਨਜ਼ਦੀਕ ਲੈਬੋਟਰੀ ਟੈਕਨੀਸ਼ਨ ਬਲਵੰਤ ਸਿੰਘ ਵੱਲੋਂ ਆਪਣੇ ਦੋਸਤ ਦਾ ਪਿਸਟਲ ਫੜ ਹਵਾਈ ਫਾਇਰ ਕੀਤੇ ਗਏ ਅਤੇ ਇਸ ਦੀ ਵੀਡੀਓ ਬਣਾ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਗਈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਵੱਲੋਂ ਬਲਵੰਤ ਸਿੰਘ ਅਤੇ ਅਸਲਾ ਲਾਇਸੈਂਸ ਧਾਰਕ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਸੀ। ਜਾਣਕਾਰੀ ਦਿੰਦੇ ਹੋਏ ਡੀਐਸਪੀ ਸਿਟੀ ਹਰਬੰਸ ਸਿੰਘ ਨੇ ਦੱਸਿਆ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਰਕਾਰੀ ਹਸਪਤਾਲ ਵਿੱਚ ਤੈਨਾਤ ਲੈਬੋਰਟਰੀ ਟੈਕਨੀਸ਼ਨ ਬਲਵੰਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਸਲਾ ਲਾਇਸੈਂਸ ਧਾਰਕ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

By Gurpreet Singh

Leave a Reply

Your email address will not be published. Required fields are marked *