ਅੰਮ੍ਰਿਤਸਰ :- ਅੰਮ੍ਰਿਤਸਰ ਦੇ ਜਗਦੇਵ ਕਲਾਂ ਪਿੰਡ ਵਿੱਚ ਇੱਕ ਪੁਲਿਸ ਕਾਂਸਟੇਬਲ ਦੀ ਕੁੱਟਮਾਰ ਕਰਕੇ ਹੱਤਿਆ ਕਰ ਦੇਣ ਦੀ ਖਬਰ ਸ੍ਹਾਮਣੇ ਆਈ ਹੈ। ਮ੍ਰਿਤਕ ਇਸ ਸਮੇਂ ਸੁਰੱਖਿਆ ਗਾਰਡ ਵਜੋਂ ਤਾਇਨਾਤ ਸੀ। ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਜਗਦੇਵ ਕਲਾਂ ਪਿੰਡ ਦਾ ਰਹਿਣ ਵਾਲਾ ਸੀ। ਉਹ ਗੁਰਦਾਸਪੁਰ ਵਿੱਚ ਇੱਕ ਡੀਐਸਪੀ ਲਈ ਸੁਰੱਖਿਆ ਗਾਰਡ ਵਜੋਂ ਤਾਇਨਾਤ ਸੀ। ਮੀਡੀਆ ਦੀਆਂ ਖਬਰਾਂ ਅਨੁਸਾਰ ਉਸਦੀ ਹੱਤਿਆ ਪਰਿਵਾਰਕ ਝਗੜੇ ਕਾਰਨ ਹੋਈ ਹੈ। ਸ਼ੁੱਕਰਵਾਰ ਸ਼ਾਮ ਨੂੰ ਜਦੋਂ ਉਹ ਡਿਊਟੀ ਤੋਂ ਘਰ ਪਰਤਿਆ ਤਾਂ ਕੁਝ ਲੋਕਾਂ ਨੇ ਉਸ ‘ਤੇ ਰਾਡਾਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ।
ਹਮਲੇ ਵਿੱਚ ਕਾਂਸਟੇਬਲ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ, ਜਿਸ ਕਾਰਨ ਉਹ ਬੇਹੋਸ਼ ਹੋ ਗਿਆ। ਜਦੋਂ ਉਸਦੇ ਪਰਿਵਾਰਕ ਮੈਂਬਰ ਉਸਨੂੰ ਹਸਪਤਾਲ ਲੈ ਜਾ ਰਹੇ ਸਨ, ਤਾਂ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ। ਸਿਰ ਵਿੱਚ ਗੰਭੀਰ ਸੱਟ ਉਸਦੀ ਮੌਤ ਦਾ ਕਾਰਨ ਬਣੀ। ਮ੍ਰਿਤਕ ਦੀ ਪਤਨੀ ਨੇ ਦੋਸ਼ ਲਾਉਂਦਿਆਂ ਦੱਸਿਆ ਕਿ ਘਰੇਲੂ ਝਗੜੇ ਕਾਰਨ ਮੁਲਜ਼ਮਾਂ ਨੇ ਬਿਨਾਂ ਕੋਈ ਗੱਲ ਦੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਪਰਿਵਾਰ ਦੇ ਹੋਰ ਮੈਂਬਰਾਂ ਨਾਲ ਵੀ ਕੁੱਟਮਾਰ ਕੀਤੀ ਗਈ।
ਐਸਐਚਓ ਹਰਸਿਮਰਤ ਕੌਰ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਅਤੇ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਜਲਦੀ ਹੀ ਕਤਲ ਦੇ ਪਿੱਛੇ ਦੇ ਮਕਸਦ ਦਾ ਪਤਾ ਲਗਾ ਲਵੇਗੀ
