ਜਲੰਧਰ ‘ਚ ਸਰਪੰਚ ‘ਤੇ ਹਮਲਾ ਕਰਨ ਵਾਲੇ ਮੁਲਜ਼ਮ ਦਾ ਪੁਲਿਸ ਨੇ ਕੀਤਾ ਐਨਕਾਊਂਟਰ

ਗੁਰਪ੍ਰੀਤ ਸਿੰਘ :- ਜਲੰਧਰ ਦੇ ਮਹਿਤਪੁਰ ਇਲਾਕੇ ਦੇ ਪਿੰਡ ਬੂਟੇ ਦੀ ਸ਼ੰਨਾ ਦੇ ਸਰਪੰਚ ਮਹਿੰਦਰ ਸਿੰਘ ‘ਤੇ ਹਮਲਾ ਕਰਨ ਵਾਲੇ ਬਦਮਾਸ਼ ਦਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ ਹੈ। ਦੋਸ਼ੀ ਦੀ ਪਛਾਣ ਸੁਖਜੀਤ ਸਿੰਘ ਉਰਫ਼ ਸ਼ੀਲੂ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਮਹਿਤਪੁਰ ਦੇ ਘੁੰਮਣ ਪੈਲੇਸ ਨੇੜੇ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਦੋਸ਼ੀ ਪੁਲਿਸ ਨੂੰ ਦੇਖ ਕੇ ਭੱਜਣ ਲੱਗ ਪਿਆ। ਪਿੱਛੇ ਆ ਰਹੀ ਪੁਲਿਸ ਨੂੰ ਵੇਖ ਕੇ ਉਸ ਨੇ ਗੋਲੀ ਚਲਾ ਦਿੱਤੀ।

ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਸੁਖਜੀਤ ਸਿੰਘ ਉਰਫ਼ ਸ਼ੀਲੂ ਦੇ ਪੈਰ ਵਿੱਚ ਗੋਲੀ ਲੱਗੀ। ਜਖਮੀ ਹਾਲਤ ਵਿੱਚ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਪੁਲਿਸ ਨੇ ਦੋਸ਼ੀ ਕੋਲੋਂ ਇੱਕ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ।

By Gurpreet Singh

Leave a Reply

Your email address will not be published. Required fields are marked *