ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਜ਼ੀਰਕਪੁਰ ਵਿੱਚ ਪੁਲਿਸ ਦਾ ਫਲੈਗ ਮਾਰਚ, ਲੋਕਾਂ ਨੂੰ ਦਿੱਤਾ ਸੁਰੱਖਿਆ ਦਾ ਭਰੋਸਾ

ਜ਼ੀਰਕਪੁਰ, 23 ਮਈ (ਗੁਰਪ੍ਰੀਤ ਸਿੰਘ) : ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਸ਼ੁੱਕਰਵਾਰ ਨੂੰ ਜ਼ੀਰਕਪੁਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਏਐਸਪੀ ਜ਼ੀਰਕਪੁਰ ਗਜਲਪ੍ਰੀਤ ਕੌਰ ਦੀ ਅਗਵਾਈ ਹੇਠ ਪੁਲਿਸ ਫੋਰਸ ਨੇ ਸਬ-ਡਿਵੀਜ਼ਨ ਜ਼ੀਰਕਪੁਰ ਦੇ ਵੱਖ-ਵੱਖ ਇਲਾਕਿਆਂ ਵਿੱਚ ਮਾਰਚ ਕਰਕੇ ਲੋਕਾਂ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ।

ਇਸ ਮੌਕੇ ਏਐਸਪੀ ਗਜਲਪ੍ਰੀਤ ਕੌਰ ਨੇ ਆਮ ਲੋਕਾਂ ਨੂੰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਨਿਰਪੱਖ ਚੋਣ ਪ੍ਰਕਿਰਿਆ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 26 ਮਈ ਨੂੰ ਹੋਣ ਵਾਲੀਆਂ ਚੋਣਾਂ ਦੌਰਾਨ ਹਰ ਵੋਟਰ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਮਤ ਅਧਿਕਾਰ ਦੀ ਵਰਤੋਂ ਕਰੇ। ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਲਈ ਪੁਲਿਸ ਵੱਲੋਂ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

By Gurpreet Singh

Leave a Reply

Your email address will not be published. Required fields are marked *