ਸ਼ਾਹੀਮਾਜਰਾ ‘ਚ ਪੁਲਿਸ ਦਾ ਕਾਸੋ ਆਪ੍ਰੇਸ਼ਨ, ਵਿਸ਼ੇਸ਼ ਡੀ.ਜੀ.ਪੀ. ਰਾਮ ਸਿੰਘ ਮੌਕੇ ‘ਤੇ ਪਹੁੰਚੇ

ਗੁਰਪ੍ਰੀਤ ਸਿੰਘ :- ਮੁਹਾਲੀ ਦੇ ਪਿੰਡ ਸ਼ਾਹੀਮਾਜਰਾ ਵਿਖੇ ਅੱਜ ਮੁਹਾਲੀ ਪੁਲਿਸ ਵਲੋਂ ਵਿਸ਼ੇਸ਼ ਤਲਾਸ਼ੀ ਅਭਿਆਨ (ਕਾਸੋ ਆਪ੍ਰੇਸ਼ਨ) ਚਲਾਇਆ ਗਿਆ। ਇਸ ਦੌਰਾਨ ਐੱਸ. ਐੱਸ. ਪੀ. ਮੁਹਾਲੀ ਹਰਮਨਦੀਪ ਸਿੰਘ ਹਾਂਸ ਦੀ ਅਗਵਾਈ ਵਿਚ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵਲੋਂ ਇਲਾਕੇ ਵਿਚ ਘਰ-ਘਰ ਜਾ ਕੇ ਚੈਕਿੰਗ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਲਈ ਪੁੱਛਗਿੱਛ ਵੀ ਕੀਤੀ ਗਈ।

ਇਸ ਮੌਕੇ ਵਿਸ਼ੇਸ਼ ਡੀ.ਜੀ.ਪੀ. ਰਾਮ ਸਿੰਘ ਖੁਦ ਵੀ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਚੱਲ ਰਹੇ ਅਭਿਆਨ ਦੀ ਨਿਗਰਾਨੀ ਕੀਤੀ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਇਲਾਕੇ ਵਿਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਅਜਿਹੇ ਅਭਿਆਨ ਨਿਰੰਤਰ ਜਾਰੀ ਰੱਖੇ ਜਾਣ।

ਪੁਲਿਸ ਅਧਿਕਾਰੀਆਂ ਮੁਤਾਬਕ, ਇਸ ਕਾਸੋ ਆਪਰੇਸ਼ਨ ਦਾ ਮੁੱਖ ਮਕਸਦ ਅਪਰਾਧਿਕ ਗਤੀਵਿਧੀਆਂ ‘ਤੇ ਨਜ਼ਰ ਰੱਖਣਾ ਅਤੇ ਇਲਾਕੇ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਕਿਸੇ ਵੀ ਸ਼ੱਕੀ ਹਲਚਲ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।

By Gurpreet Singh

Leave a Reply

Your email address will not be published. Required fields are marked *