`ਆਪ` ਸਰਪੰਚ ਕਤਲਕਾਂਡ ਮਾਮਲੇ ਵਿੱਚ ਪੁਲਿਸ ਦਾ ਵੱਡਾ ਐਕਸ਼ਨ, ਮੁਲਾਜ਼ਮਾਂ ਦਾ ਕੀਤਾ ਐਨਕਾਊਂਟਰ

ਨੈਸ਼ਨਲ ਟਾਈਮਜ਼ ਬਿਊਰੋ :- ਤਰਨ ਤਾਰਨ ਪੁਲਿਸ ਅਤੇ ‘ਆਪ’ ਸਰਪੰਚ ਹਰਭਿੰਦਰ ਸਿੰਘ ਕਤਲ ਕਾਂਡ ਵਿੱਚ ਸ਼ਾਮਲ ਬਦਮਾਸ਼ਾਂ ਵਿਚਕਾਰ ਅੱਜ ਮੁਠਭੇੜ ਹੋਈ। ਜਾਣਕਾਰੀ ਅਨੁਸਾਰ ਪੁਲਿਸ ਪਿੰਡ ਜੱਲੋਕੇ ਦੇ ਨੇੜੇ ਸ਼ੱਕੀ ਬਦਮਾਸ਼ਾਂ ਦਾ ਪਿੱਛਾ ਕਰ ਰਹੀ ਸੀ, ਜਦੋਂ ਬਦਮਾਸ਼ਾਂ ਨੇ ਪੁਲਿਸ ਟੀਮ ‘ਤੇ ਅਚਾਨਕ ਫਾਇਰਿੰਗ ਸ਼ੁਰੂ ਕਰ ਦਿੱਤੀ।

ਮੁਕਾਬਲੇ ਦੌਰਾਨ ਇੱਕ ਗੋਲੀ ਪੁਲਿਸਕਰਮੀ ਨੂੰ ਲੱਗੀ, ਪਰ ਬੁਲੇਟ ਪੂਰਫ ਜੈਕੇਟ ਪਹਿਨੀ ਹੋਣ ਕਾਰਨ ਉਸ ਦੀ ਜਾਨ ਬਚ ਗਈ। ਇਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਦੋ ਬਦਮਾਸ਼ ਜ਼ਖ਼ਮੀ ਹੋ ਗਏ।

ਜ਼ਖ਼ਮੀ ਹੋਏ ਬਦਮਾਸ਼ਾਂ ਵਿੱਚ ਸਰਪੰਚ ਨੂੰ ਗੋਲੀ ਮਾਰਣ ਵਾਲਾ ਸ਼ੂਟਰ ਰੋਮਨਦੀਪ ਵੀ ਸ਼ਾਮਲ ਹੈ। ਦੋਵਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ, ਜਿੱਥੇ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਗਏ ਹਨ।

By Gurpreet Singh

Leave a Reply

Your email address will not be published. Required fields are marked *