15 ਮੋਤਾਂ ਤੋ ਬਾਅਦ ਜਾਗੀ ਪੁਲਸ, ਨਕਲੀ ਸ਼ਰਾਬ ਦਾ ਰੈਕੇਟ ਕਾਬੂ! ਇਹ ਮੋਤਾਂ ਨਹੀਂ ਕਤਲ ਹੈ – ਭਗਵੰਤ ਮਾਨ

ਸੁਣੋ ਬਿਕਰਜੀਤ ਸਿੰਘ ਮਜੀਠੀਆ ਤੇ ਅੰਮ੍ਰਿਤਸਰ ਡੀ.ਸੀ ਨੇ ਕੀ ਕਿਹਾ!

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਦੇ ਮਜੀਠਾ ਵਿਚ ਨਕਲੀ ਸ਼ਰਾਬ ਪੀਣ ਨਾਲ 15 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕ ਮਜੀਠਾ ਦੇ 3 ਪਿੰਡਾਂ ਨਾਲ ਸਬੰਧਤ ਦੱਸੇ ਜਾ ਰਹੇ ਹਨ। ਇਨ੍ਹਾਂ ਵਿਚ ਪਿੰਡ ਭੰਗਾਲੀ, ਮਰੜੀ ਕਲਾਂ ਤੇ ਥਰੀਏਵਾਲ ਦੇ ਨੌਜਵਾਨ ਸ਼ਾਮਲ ਹਨ। ਇਸ ਮਾਮਲੇ ਵਿਚ ਪੰਜਾਬ ਸਰਕਾਰ ਨੇ ਵੀ ਵੱਡਾ ਐਕਸ਼ਨ ਲਿਆ ਹੈ।

ਜਾਣਕਾਰੀ ਮੁਤਾਬਕ ਇਸ ਨਕਲੀ ਸ਼ਰਾਬ ਰੈਕੇਟ ਦੇ ਕਿੰਗਪਿਨ ਤੇ ਮੁੱਖ ਸਪਲਾਇਰ ਸਣੇ 6 ਮੁਲਜ਼ਮਾਂ ਨੂੰ 7 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪ੍ਰਭਜੀਤ ਸਿੰਘ, ਕੁਲਬੀਰ ਸਿੰਘ ਉਰਫ਼ ਜੱਗੂ, ਸਾਹਿਬ ਸਿੰਘ ਉਰਫ਼ ਸਰਾਏ ਵਾਸੀ ਮਾਰੜੀ ਕਲਾਂ, ਗੁਰਜੰਟ ਸਿੰਘ ਤੇ ਨਿੰਦਰ ਕੌਰ ਵਾਸੀ ਥੀਰੇਂਵਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸ਼ਰਾਬ ਰੈਕੇਟ ਦਾ ਕਿੰਗਪਿਨ ਸਾਹਿਬ ਸਿੰਘ ਤੇ ਪ੍ਰਭਜੀਤ ਸਿੰਘ ਨਕਲੀ ਸ਼ਰਾਬ ਸਪਲਾਈ ਕਰਨ ਦਾ ਮਾਸਟਰਮਾਈਂਡ ਸੀ। ਗ੍ਰਿਫ਼ਤਾਰ ਮੁਲਜ਼ਮ ਕੁਲਬੀਰ ਸਿੰਘ ਉਰਫ਼ ਜੱਗੂ ਮੁੱਖ ਮੁਲਜ਼ਮ ਪ੍ਰਭਜੀਤ ਦਾ ਭਰਾ ਹੈ।

ਅੰਮ੍ਰਿਤਸਰ ਦਿਹਾਤੀ ਦੇ SSP ਵੱਲੋਂ ਇਨ੍ਹਾਂ ਗ੍ਰਿਫ਼ਤਾਰੀਆਂ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਦੇ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ BNS ਦੀ ਧਾਰਾ 105 ਤੇ 61ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੂਰੇ ਨਕਲੀ ਸ਼ਰਾਬ ਨੈੱਟਵਰਕ ਦੀ ਬੜੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਇਸ ਕਾਰਵਾਈ ਨਾਲ ਸਖ਼ਤ ਸੰਦੇਸ਼ ਦਿੱਤਾ ਹੈ ਕੇ ਸ਼ਰਾਬ ਮਾਫ਼ੀਆ ਨੂੰ ਬਖਸ਼ਿਆ ਨਹੀਂ ਜਾਵੇਗਾ।

ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਜੀਠੇ ਦੇ ਆਲੇ-ਦੁਆਲੇ ਦੇ ਕੁੱਝ ਪਿੰਡਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਮੌਤਾਂ ਨਹੀਂ ਕਤਲ ਨੇ। ਜ਼ਹਿਰੀਲੀ ਸ਼ਰਾਬ ਨਾਲ ਲੋਕਾਂ ਦੇ ਘਰਾਂ ‘ਚ ਸੱਥਰ ਵਿਛਾਉਣ ਵਾਲੇ ਇਹਨਾਂ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਾ ਹਾਂ। ਸਰਕਾਰ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ।

By Gurpreet Singh

Leave a Reply

Your email address will not be published. Required fields are marked *