ਲੁਧਿਆਣਾ ਜ਼ਮਨੀ ਚੋਣ ‘ਚ ਗਰਮਾਈ ਸਿਆਸਤ, ਪਾਰਟੀ ‘ਚ ਸ਼ਾਮਿਲ ਹੋਏ ਵਰਕਰਾਂ ਦਾ ਵੱਡਾ ਸਵਾਗਤ

ਨੈਸ਼ਨਲ ਟਾਈਮਜ਼ ਬਿਊਰੋ :- ਸ਼ਹਿਰ ਦੇ ਪੱਛਮੀ ਹਲਕੇ ਵਿੱਚ ਜਿਮਨੀ ਚੋਣਾਂ ਦੇ ਮੱਦੇਨਜ਼ਰ ਰਾਜਨੀਤਿਕ ਮਾਹੌਲ ਰੋਜ਼-ਬ-ਰੋਜ਼ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ। ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਇੱਕ ਦੂਜੇ ‘ਤੇ ਆਰੋਪ-ਪ੍ਰਤਿਆਰੋਪ ਲਗਾ ਰਹੇ ਹਨ, ਉਥੇ ਹੀ ਵਰਕਰਾਂ ਵੱਲੋਂ ਪਾਰਟੀਆਂ ਬਦਲਣ ਦਾ ਦੌਰ ਵੀ ਜਾਰੀ ਹੈ।

ਅੱਜ ਲੁਧਿਆਣਾ ਦੇ ਵੈਲਕਮ ਪੈਲਸ ਵਿੱਚ ਆਮ ਆਦਮੀ ਪਾਰਟੀ ਵੱਲੋਂ ਇਕ ਵੱਡਾ ਪ੍ਰੋਗਰਾਮ ਕੀਤਾ ਗਿਆ, ਜਿੱਥੇ ਕਾਂਗਰਸ ਨੂੰ ਛੱਡ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਵਰਕਰਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਕੈਬਨਟ ਮੰਤਰੀ ਹਰਦੀਪ ਸਿੰਘ ਮੰਡੀਆਂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਸ਼ਹਿਰੀ ਕਲਸੀ ਮੌਜੂਦ ਰਹੇ।

ਇਨ੍ਹਾਂ  ਆਗੂਆਂ ਨੇ ਨਵੇਂ ਸ਼ਾਮਲ ਹੋਏ ਵਰਕਰਾਂ ਨੂੰ ਪਾਰਟੀ ਦੀ ਨੀਤੀ ਅਤੇ ਲੋਕ-ਪੱਖੀ ਵਿਚਾਰਧਾਰਾ ਨਾਲ ਜਾਣੂ ਕਰਵਾਇਆ ਤੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਪੰਜਾਬ ਦੇ ਹਿੱਤਾਂ ਦੀ ਸੱਚੀ ਪਾਸਬਾਨ ਹੈ। ਨਾਲ ਹੀ ਉਨ੍ਹਾਂ ਵਿਰੋਧੀਆਂ ‘ਤੇ ਵੀ ਤੰਜ ਕੱਸਦੇ ਹੋਏ ਕਿਹਾ ਕਿ ਲੋਕ ਹੁਣ ਝੂਠੇ ਵਾਅਦਿਆਂ ਤੋਂ ਤੰਗ ਆ ਚੁੱਕੇ ਹਨ ਤੇ ਬਦਲਾਅ ਚਾਹੁੰਦੇ ਹਨ।

By Gurpreet Singh

Leave a Reply

Your email address will not be published. Required fields are marked *