ਗੁਰਪ੍ਰੀਤ ਸਿੰਘ :- ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਾਦੀਆਂ ਨਗਰ ਕੌਂਸਲ ਚੋਣ ਲਈ ਆਪਣੀ ਵੋਟ ਪਾਈ। ਇਸ ਤੋਂ ਬਾਅਦ ਉਨ੍ਹਾਂ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾ ਲੈ ਕੇ ਪ੍ਰਬੰਧਾਂ ਦਾ ਮੁਆਇਨਾ ਕੀਤਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਚੋਣ ਕਮਿਸ਼ਨ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਈਵੀਐਮ ਰਾਹੀਂ ਚੋਣ ਕਰਵਾਉਣ ਦੇ ਨਾਲ-ਨਾਲ ਗਿਣਤੀ ਦੇ ਵੀ ਤੁਰੰਤ ਹੁਕਮ ਦਿੱਤੇ ਹਨ। ਪ੍ਰਤਾਪ ਬਾਜਵਾ ਨੇ ਕਿਹਾ ਕਿ ਭਾਵੇਂ ਇਹ ਨਗਰ ਕੌਂਸਲ ਦੀ ਛੋਟੀ ਚੋਣ ਹੈ, ਪਰ ਇਸ ਦੇ ਨਤੀਜਿਆਂ ਦਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਤੇ ਵੀ ਕੁਝ ਨਾ ਕੁਝ ਅਸਰ ਜ਼ਰੂਰ ਪਵੇਗਾ।
