ਵੱਡੀ ਖ਼ਬਰ : ਕਾਰਜਕਾਰੀ ਜਥੇਦਾਰ ਦੀਆਂ ਸੇਵਾਵਾਂ ਗਿਆਨੀ ਗੜਗੱਜ ਤੋਂ ਵਾਪਸ ਲੈਣ ਦੀਆਂ ਤਿਆਰੀਆਂ! ਧਾਮੀ ਦੀ ਅਗਵਾਈ ’ਚ ਅੱਜ ਹੋਵੇਗੀ ਅੰਤਿ੍ੰਗ ਕਮੇਟੀ ਦੀ ਮੀਟਿੰਗ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਵੀਰਵਾਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਪਾਸੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀਆਂ ਸੇਵਾਵਾਂ ਵਾਪਸ ਲੈਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਇਕੱਤਰਤਾ ਭਾਵੇਂ ਜਥੇਦਾਰ ਦੇ ਇਸ ਫ਼ੈਸਲੇ ਨੂੰ ਲੈ ਕੇ ਅਹਿਮ ਰਹੇਗੀ ਪਰ ਸਹਿਮਤੀ ਨਾ ਬਣਨ ’ਤੇ ਇਸ ਫ਼ੈਸਲੇ ਨੂੰ ਅਗਾਂਹ ਵੀ ਪਾਇਆ ਜਾ ਸਕਦਾ ਹੈ। ਸੂਤਰਾਂ ਮੁਤਾਬਕ ਫਿਲਹਾਲ ਜਥੇਦਾਰਾਂ ਸਬੰਧੀ ਕੋਈ ਵੱਡਾ ਫ਼ੈਸਲਾ ਨਾ ਲੈਂਦੇ ਹੋਏ ਗਿਆਨੀ ਗੜਗੱਜ ਪਾਸੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀਆਂ ਸੇਵਾਵਾਂ ਵਾਪਸ ਲੈਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਗਿਆਨੀ ਗੜਗੱਜ ਤੋਂ ਬਾਅਦ ਫਿਲਹਾਲ ਕਿਸ ਸਿੰਘ ਸਾਹਿਬ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀਆਂ ਸੇਵਾਵਾਂ ਮਿਲਣਗੀਆਂ, ਇਸ ’ਤੇ ਵੀ ਇਸ ਇਕੱਤਰਤਾ ਵਿਚ ਫ਼ੈਸਲਾ ਲਿਆ ਜਾ ਸਕਦਾ ਹੈ।

ਸੂਤਰ ਦੱਸਦੇ ਹਨ ਕਿ ਇਹ ਚਾਰਜ ਕਾਰਜਕਾਰੀ ਤੌਰ ’ਤੇ ਨਵੇਂ ਜਥੇਦਾਰ ਦੀ ਨਿਯੁਕਤੀ ਤੱਕ ਹੀ ਦਿੱਤਾ ਜਾਵੇਗਾ ਅਤੇ ਜਲਦ ਹੀ ਪੰਥਕ ਰਾਇ ਨਾਲ ਜਥੇਦਾਰ ਦੀ ਨਿਯੁਕਤੀ ਕੀਤੀ ਜਾਵੇਗੀ। ਦੱਸਣਯੋਗ ਹੈ ਕਿ 9 ਜੂਨ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਨੂੰ ਰੱਦ ਕਰਕੇ 12 ਜੂਨ ਨੂੰ ਕਰਨ ਦਾ ਫ਼ੈਸਲਾ ਕਰਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਨਾਲ ਮਹਿਤਾ ਵਿਖੇ ਮੁਲਾਕਾਤ ਕਰਕੇ 11 ਜੂਨ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕੋਠੀ ਪਿੰਡ ਬਾਦਲ ਦੇ ਬਾਹਰ ਰੋਸ ਧਰਨਾ ਨਾ ਦੇਣ ਲਈ ਮਨਾ ਲਿਆ ਹੈ ਅਤੇ ਜਲਦ ਹੀ ਜਥੇਦਾਰਾਂ ਦੇ ਇਸ ਮਸਲੇ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਜਿਸ ਤੋਂ ਬਾਅਦ ਧਾਮੀ ਦੇ ਭਰੋਸੇ ’ਤੇ ਗਿਆਨੀ ਹਰਨਾਮ ਸਿੰਘ ਨੇ ਸਹਿਮਤੀ ਪ੍ਰਗਟਾਈ ਸੀ।

By Gurpreet Singh

Leave a Reply

Your email address will not be published. Required fields are marked *