ਪੰਜਾਬ ‘ਚ ਲੱਗ ਸਕਦੈ ਰਾਸ਼ਟਰਪਤੀ ਰਾਜ, ਸੁੱਤੀ ਪਈ ਹੈ ਪੰਜਾਬ ਸਰਕਾਰ: ਪਰਗਟ ਸਿੰਘ

ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ ਕੈਂਟ ਤੋਂ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸੂਬੇ  ਵਿਚ ਰਾਸ਼ਟਰਪਤੀ ਰਾਜ ਲੱਗਣ ਦਾ ਖ਼ਦਸ਼ਾ ਜਤਾਇਆ ਹੈ। ਉਨ੍ਹਾਂ ਆਖ਼ਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਲਾਅ ਐਂਡ ਆਰਡਰ ਨੂੰ ਰੱਬ ਆਸਰੇ ਹੀ ਛੱਡ ਦਿੱਤਾ ਹੈ। 

ਕਾਂਗਰਸੀ ਵਿਧਾਇਕ ਨੇ ਖ਼ਦਸ਼ਾ ਜਾਹਿਰ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਸਥਿਤੀ ‘ਤੇ ਕਾਬੂ ਨਾ ਪਾਇਆ ਗਿਆ ਤਾਂ ਕਿੱਧਰੇ ਅਜਿਹਾ ਨਾ ਹੋਵੇ ਕਿ ਪੰਜਾਬ ਵਿਚ ਰਾਸ਼ਟਰਪਤੀ ਰਾਜ ਲੱਗ ਜਾਵੇ, ਕਿਉਂਕਿ ਮੌਜੂਦਾ ਸਰਕਾਰ ਤੋਂ ਹਾਲਾਤ ਸੰਭਾਲੇ ਨਹੀਂ ਜਾ ਰਹੇ। ਉਨ੍ਹਾਂ ਸਿੱਧਾ ਹਮਲਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਬਿਲਕੁਲ ਸੁੱਤੀ ਹੋਈ ਹੈ ਅਤੇ ਉਸ ਨੂੰ ਸੂਬੇ ਵਿਚ ਕਾਨੂੰਨ ਦੀ ਕੋਈ ਸਮੱਸਿਆ ਨਜ਼ਰ ਹੀ ਨਹੀਂ ਆ ਰਹੀ।

ਪੁਲਸ ਦੀ ਕਾਰਜਪ੍ਰਣਾਲੀ ਬਾਰੇ ਬੋਲਦਿਆਂ ਪਰਗਟ ਸਿੰਘ ਨੇ ਕਿਹਾ ਕਿ ਪੁਲਸ ਦਾ ਮਨੋਬਲ ਬਿਲਕੁਲ ਹੇਠਲੇ ਪੱਧਰ ‘ਤੇ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਪੰਜਾਬ ਨੂੰ ਇਕ ‘ਪੁਲਸ ਸਟੇਟ’ ਬਣਾ ਕੇ ਰੱਖ ਦਿੱਤਾ ਹੈ, ਜਿੱਥੇ ਪੁਲਸ ਨੂੰ ਬਹੁਤ ਜ਼ਿਆਦਾ ਤਾਕਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਸਰਕਾਰ ਪੁਲਸ ਕੋਲੋਂ ਗਲਤ ਕੰਮ ਕਰਵਾਉਂਦੀ ਹੈ, ਤਾਂ ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ ਸੂਬੇ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਜਾਂਦੀ ਹੈ।

By Gurpreet Singh

Leave a Reply

Your email address will not be published. Required fields are marked *