ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

ਗੁਰਪ੍ਰੀਤ ਸਿੰਘ :- ਲੁਧਿਆਣਾ ਦੇ ਹੈਬੋਵਾਲ ਖੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਹੈੱਡਟੀਚਰ ਦੀ ਪਛਾਣ ਹਰਜੀਤ ਸਿੰਘ ਗਰੇਵਾਲ ਵੱਜੋਂ ਹੋਈ ਹੈ। ਹੈੱਡਟੀਚਰ ਡਿਊਟੀ ਦੌਰਾਨ ਕਲਾਸਾਂ ਦੇ ਚੱਕਰ ਲਗਾ ਰਹੇ ਸਨ। ਇਸ ਦੌਰਾਨ ਜਦੋਂ ਇਕ ਕਲਾਸ ‘ਚ ਅਧਿਆਪਕ ਤੋਂ ਕਲਾਸ ਬਾਰੇ ਪੁੱਛਣ ਲੱਗੇ ਤਾਂ ਉਨ੍ਹਾਂ ਨੂੰ ਅਚਾਨਕ ਛਾਤੀ ਵਿੱਚ ਦਰਦ ਮਹਿਸੂਸ ਹੋਇਆ। ਇਸ ਦੌਰਾਨ ਹੀ ਉਹ ਅਚਾਨਕ ਜ਼ਮੀਨ ‘ਤੇ ਮੂੰਹ ਕਰਕੇ ਡਿੱਗ ਪਏ।

ਅਧਿਆਪਕ ਨੇ ਉਨ੍ਹਾਂ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ, ਪਰ ਜਦੋਂ ਉਹ ਨਹੀਂ ਚੁੱਕ ਸਕੀ, ਤਾਂ ਉਨ੍ਹਾਂ ਨੇ ਹੋਰ ਅਧਿਆਪਕਾਂ ਨੂੰ ਬੁਲਾਇਆ। ਸਕੂਲ ਦੇ ਅਧਿਆਪਕ ਨੇ ਉਨ੍ਹਾਂ ਨੂੰ ਮੁਹੱਲਾ ਕਲੀਨਿਕ ਲੈ ਗਏ। ਫਿਰ ਉਨ੍ਹਾਂ ਨੇ ਐਂਬੂਲੈਂਸ ਬੁਲਾਈ ਅਤੇ ਡੀਐਮਸੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਘਟਨਾ ਮੰਗਲਵਾਰ ਦੁਪਹਿਰ ਦੀ ਦੱਸੀ ਜਾ ਰਹੀ ਹੈ।ਹਰਜੀਤ ਸਿੰਘ ਗਰੇਵਾਲ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਪਿੰਡ ਲਲਤੋਂ ਵਿੱਚ ਕੀਤਾ ਜਾਵੇਗਾ। 49 ਸਾਲਾ ਹਰਜੀਤ ਸਿੰਘ ਗਰੇਵਾਲ, ਹੈਬੋਵਾਲ ਖੁਰਦ ਦੇ ਸਰਕਾਰੀ ਸਕੂਲ ਵਿੱਚ ਲਗਭਗ ਸਾਢੇ ਤਿੰਨ ਸਾਲਾਂ ਤੋਂ ਮੁੱਖ ਅਧਿਆਪਕ ਵਜੋਂ ਕੰਮ ਕਰ ਰਹੇ ਸੀ।

By Gurpreet Singh

Leave a Reply

Your email address will not be published. Required fields are marked *