ਆਦਮਪੁਰ- ਆਦਮਪੁਰ ਦੇ ਖੁਰਦਪੁਰ ਰੇਲਵੇ ਸਟੇਸ਼ਨ ਦੀ ਕੰਧ ‘ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਮਿਲੇ। ਜਿਸ ਨਾਲ ਕਾਫ਼ੀ ਦਹਿਸ਼ਤ ਵਾਲਾ ਮਾਹੌਲ ਬਣ ਗਿਆ। ਇਨ੍ਹਾਂ ਦਾ ਪਤਾ ਅੱਜ ਸਵੇਰੇ ਲੱਗਾ ਅਤੇ ਰੇਲਵੇ ਪੁਲਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ਮਗਰੋਂ ਰੇਲਵੇ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਖਾਲਿਸਤਾਨ ਜ਼ਿੰਦਾਬਾਦ ਦੇ ਲਿਖੇ ਨਾਅਰਿਆਂ ਨੂੰ ਕਾਲਾ ਪੇਂਟ ਕਰਕੇ ਮਿਟਾਇਆ।

ਇਸ ਮੌਕੇ ਪਹੁੰਚੇ ਆਦਮਪੁਰ ਪੁਲਸ ਦੇ ਮੁਖੀ ਹਰਦੇਵ ਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਦ ਇਸ ਦੀ ਸੂਚਨਾ ਮਿਲੀ ਤਾਂ ਉਹ ਮੌਕੇ ‘ਤੇ ਪਹੁੰਚੇ, ਇਸ ਤੋਂ ਪਹਿਲਾਂ ਰੇਲਵੇ ਪੁਲਸ ਵੱਲੋਂ ਇਸ ਨੂੰ ਮਿਟਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਹੈ ਕਿ ਦਹਿਸ਼ਤ ਫੈਲਾਉਣ ਵਾਲੇ ਸਮਾਜ ਵਿਰੋਧੀ ਤੱਤਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਰੇਲਵੇ ਪੁਲਸ ਵੱਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।