ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀਮਤੀ ਕੋਮਲ ਮਿੱਤਲ ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11, ਅਧੀਨ ਧਾਰਾ 163 ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ,ਨਾਹਰੇ ਲਾਉਣਾ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ ।

ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਕਈ ਵਾਰ ਰਾਜਨੀਤਿਕ ਜਥੇਬੰਦੀਆਂ,ਯੂਨੀਅਨਾਂ ਆਦਿ ਵੱਲੋਂ ਆਪਣੀਆਂ ਮੰਗਾਂ ਸਬੰਧੀ ਧਰਨੇ ਪ੍ਰਦਰਸ਼ਨ ਆਦਿ ਕੀਤੇ ਜਾਦੇ ਹਨ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਖਰਾਬ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਆਮ ਜਨਤਾ ਦੀ ਜਾਨ ਮਾਲ ਅਤੇ ਪਬਲਿਕ ਪ੍ਰਾਪਰਟੀ ਨੂੰ ਵੀ ਨੁਕਸਾਨ ਹੋ ਸਕਦਾ ਹੈ । ਇਸ ਲਈ ਜ਼ਿਲ੍ਹੇ ਵਿੱਚ ਪੰਜ ਜਾ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ,ਕਿਸੇ ਕਿਸਮ ਦੇ ਵਿਖਾਵੇ, ਨਾਹਰੇ ਲਾਉਣ ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ ।

ਉਨ੍ਹਾਂ ਦੱਸਿਆ ਕਿ ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ, ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀਆਂ,ਕਰਮਚਾਰੀਆਂ, ਵਿਆਹ ਸ਼ਾਦੀਆ,ਧਾਰਮਿਕ ਰਸਮਾਂ, ਸਰਕਾਰੀ ਫੰਕਸ਼ਨਾਂ ਅਤੇ ਮ੍ਰਿਤਕਾਂ ਦੇ ਸੰਸਕਾਰ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਮਿਤੀ 11-04-2025 ਤੋਂ 10-06-2025 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਤੁਰੰਤ ਅਸਰ ਨਾਲ ਲਾਗੂ ਹੋਣਗੇ।

By Gurpreet Singh

Leave a Reply

Your email address will not be published. Required fields are marked *