ਲੋਕ ਸੰਪਰਕ ਵਿਭਾਗ ਵਿੱਚ ਤਰੱਕੀਆਂ: ਦੋ ਜੁਆਇੰਟ ਡਾਇਰੈਕਟਰ ਅਤੇ ਛੇ ਡਿਪਟੀ ਡਾਇਰੈਕਟਰ ਬਣੇ

ਨੈਸ਼ਨਲ ਟਾਈਮਜ਼ ਬਿਊਰੋ :- ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਿੱਚ ਕੰਮ ਕਰਦੇ ਅੱਠ ਅਧਿਕਾਰੀਆਂ ਨੂੰ ਸ਼ੁੱਕਰਵਾਰ ਨੂੰ ਪਦਉੱਨਤ ਕੀਤਾ ਗਿਆ ਹੈ। ਵਿਭਾਗ ਵਿੱਚ ਕੰਮ ਕਰਦੇ ਦੋ ਡਿਪਟੀ ਡਾਇਰੈਕਟਰਾਂ ਨੂੰ ਪਦਉੱਨਤ ਕਰਕੇ ਜੁਆਇੰਟ ਡਾਇਰੈਕਟਰ ਅਤੇ ਪੰਜ ਸੂਚਨਾ ਤੇ ਲੋਕ ਸੰਪਰਕ ਅਧਿਕਾਰੀਆਂ ਨੂੰ ਡਿਪਟੀ ਡਾਇਰੈਕਟਰ ਤੇ ਇਕ ਆਰਟ ਐਗ਼ਜ਼ੈਕਿਟਵ ਨੂੰ ਡਿਪਟੀ ਡਾਇਰੈਕਟਰ ਬਣਾਇਆ ਗਿਆ ਹੈ।

ਪਦਉੱਨਤ ਹੋਏ ਅੱਠ ਅਧਿਕਾਰੀਆਂ ਨੂੰ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਪ੍ਰਵਾਨਗੀ ਉਪਰੰਤ ਨਵੀਂ ਤਾਇਨਾਤੀ ਦੇ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ 8 ਮਈ ਨੂੰ ਕੀਤੀਆਂ ਗਈਆਂ ਵਿਭਾਗੀ ਤਰੱਕੀ ਕਮੇਟੀਆਂ ਦੀਆਂ ਮੀਟਿੰਗਾਂ ਉਪਰੰਤ ਇਹ ਪਦਉੱਨਤੀਆਂ ਕੀਤੀਆਂ ਗਈਆਂ ਹਨ। ਪਦ-ਉੱਨਤ ਕੀਤੇ ਜੁਆਇੰਟ ਡਾਇਰੈਕਟਰ ਨੂੰ ਜਾਰੀ ਕੀਤੇ ਤਾਇਨਾਤੀ ਦੇ ਹੁਕਮਾਂ ਵਿੱਚ ਇਸ਼ਵਿੰਦਰ ਸਿੰਘ ਗਰੇਵਾਲ ਨੂੰ ਮੁੱਖ ਦਫ਼ਤਰ ਚੰਡੀਗੜ੍ਹ ਅਤੇ ਮਨਵਿੰਦਰ ਸਿੰਘ ਨੂੰ ਜੁਆਇੰਟ ਡਾਇਰੈਕਟਰ ਪ੍ਰੈੱਸ/ਮੁੱਖ ਮੰਤਰੀ ਅਤੇ ਵਾਧੂ ਚਾਰਜ ਜੁਆਇੰਟ ਡਾਇਰੈਕਟਰ ਬਾਰਡਰ ਰੇਂਜ ਅੰਮ੍ਰਿਤਸਰ ਲਗਾਇਆ ਗਿਆ।

ਇਸੇ ਤਰ੍ਹਾਂ ਪਦ-ਉੱਨਤ ਕੀਤੇ ਛੇ ਡਿਪਟੀ ਡਾਇਰੈਕਟਰਾਂ ਵਿੱਚੋਂ ਰੁਚੀ ਕਾਲੜਾ ਨੂੰ ਬਠਿੰਡਾ, ਰਸ਼ਿਮ ਵਰਮਾ ਨੂੰ ਮੁੱਖ ਦਫ਼ਤਰ ਤੇ ਵਾਧੂ ਚਾਰਜ ਸ੍ਰੀ ਅਨੰਦਪੁਰ ਸਾਹਿਬ, ਨਵਦੀਪ ਸਿੰਘ ਗਿੱਲ ਨੂੰ ਮੁੱਖ ਦਫ਼ਤਰ ਚੰਡੀਗੜ੍ਹ, ਪ੍ਰਭਦੀਪ ਸਿੰਘ ਕੌਲਧਰ ਨੂੰ ਮੁੱਖ ਦਫ਼ਤਰ ਤੇ ਵਾਧੂ ਚਾਰਜ ਸੰਗਰੂਰ, ਹਾਕਮ ਥਾਪਰ ਨੂੰ ਜਲੰਧਰ ਅਤੇ ਹਰਦੀਪ ਸਿੰਘ ਨੂੰ ਮੁੱਖ ਦਫ਼ਤਰ ਵਿਖੇ ਤਾਇਨਾਤ ਕੀਤਾ ਗਿਆ ਹੈ।

ਨਵੇਂ ਪਦਉੱਨਤ ਅਧਿਕਾਰੀਆਂ ਨੇ ਵਿਭਾਗ ਦੇ ਸਕੱਤਰ ਰਾਮਵੀਰ ਕੋਲ ਜੁਆਇਨ ਕਰਦਿਆਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਤੇ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ।

By Gurpreet Singh

Leave a Reply

Your email address will not be published. Required fields are marked *