ਬੱਸ ਤੇ ਯਾਤਰਾ ਕਰਨ ਵਾਲਿਆਂ ਲਈ ਵੱਡੀ ਖ਼ਬਰ ! PRTC ਤੇ ਪਨਬਸ ਯੂਨੀਅਨ ਵੱਲੋਂ ਪੰਜਾਬ ਦੇ ਇਸ ਹਿੱਸੇ ਚ ਹੜਤਾਲ ਦਾ ਐਲਾਨ

ਨੈਸ਼ਨਲ ਟਾਈਮਜ਼ ਬਿਊਰੋ:- ਪੰਜਾਬ ਵਿੱਚ 24 ਫਰਵਰੀ ਨੂੰ ਬੱਸ ਯਾਤਰਾ ਕਰਨ ਵਾਲਿਆਂ ਲਈ ਵੱਡੀ ਖ਼ਬਰ ਹੈ। ਪੀਆਰਟੀਸੀ ਅਤੇ ਪਨਬਸ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਭਲਕੇ ਸੋਮਵਾਰ ਨੂੰ ਪਟਿਆਲਾ ਵਿੱਚ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਇਹ ਹੜਤਾਲ 4 ਘੰਟੇ ਕੀਤੀ ਜਾਵੇਗੀ।

ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਵੇਂ ਯੂਨੀਅਨਾਂ ਵੱਲੋਂ ਪਹਿਲਾਂ ਸਵੇਰੇ 10:00 ਵਜੇ ਇਹ ਹੜਤਾਲ ਸ਼ੁਰੂ ਕੀਤੀ ਜਾਵੇਗੀ, ਜੋ ਕਿ 4 ਘੰਟੇ ਲਈ ਬੱਸਾਂ ਦਾ ਚੱਕਾ ਜਾਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬੱਸ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਇਹ ਹੜਤਾਲ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਮੈਨੇਜਮੈਂਟ ਨਾਲ ਹੋਣ ਵਾਲੀ ਮੀਟਿੰਗ ਵਿੱਚ ਜੇਕਰ ਮੰਗਾਂ ਦਾ ਕੋਈ ਹੱਲ ਨਹੀਂ ਮਿਲਦਾ ਤਾਂ ਹੜਤਾਲ ਨੂੰ 4 ਘੰਟੇ ਦੀ ਥਾਂ ਵਧਾ ਕੇ ਪੂਰਾ ਦਿਨ ਜਾਰੀ ਰੱਖਿਆ ਜਾਵੇਗਾ। ਉਪਰੰਤ ਦੋਵੇਂ ਯੂਨੀਅਨਾਂ ਵੱਲਾਂ ਪੰਜਾਬ ਭਰ ਵਿੱਚ ਵੀ ਬੱਸਾਂ ਦੇ ਚੱਕਾ ਜਾਮ ਦਾ ਪ੍ਰੋਗਰਾਮ ਤਹਿਤ ਰਣਨੀਤੀ ਘੜੀ ਜਾਵੇਗੀ।

By Gurpreet Singh

Leave a Reply

Your email address will not be published. Required fields are marked *