ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਯੂਨੀਵਰਸਿਟੀ ਵਿਦਿਆਰਥੀ ਪ੍ਰੀਸ਼ਦ ਦੇ ਪ੍ਰਧਾਨ ਅਨੁਰਾਗ ਦਲਾਲ ਵੱਲੋਂ ਉਨ੍ਹਾਂ ਦੀ ਪ੍ਰਧਾਨਗੀ ਦੇ ਆਖਰੀ ਦਿਨ ਵਾਈਸ ਚਾਂਸਲਰ ਨੂੰ ਇੱਕ ਪੱਤਰ ਲਿਖਿਆ ਗਿਆ ਜਿਸ ਵਿੱਚ ਉਨ੍ਹਾਂ ਮੰਗ ਕੀਤੀ ਕਿ ਪੰਜਾਬ ਯੂਨੀਵਰਸਿਟੀ ਦਾ ਨਾਮ ਬਦਲ ਕੇ ਪੰਜਾਬ ਅਤੇ ਹਰਿਆਣਾ ਯੂਨੀਵਰਸਿਟੀ ਰੱਖਿਆ ਜਾਵੇ। ਇਸ ਮਾਮਲੇ ਸਬੰਧੀ ਵਾਈਸ ਚਾਂਸਲਰ ਵੱਲੋਂ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ। ਜਿਸਤੋਂ ਬਾਅਦ ਵਿਦਿਆਰਥੀਆਂ ਜੱਥੇਬੰਦੀਆਂ ਅਤੇ ਬਾਕੀ ਹੋਰ ਆਗੂਆਂ ਦੇ ਵੱਲੋਂ ਇਸ ਪੱਤਰ ਦਾ ਵਿਰੋਧ ਕੀਤਾ ਗਿਆ। ਜਿਸ ਤੋਂ ਬਾਅਦ ਹੁਣ ਦਲਾਲ ਨੇ ਆਪਣਾ ਪੱਤਰ ਵਾਪਸ ਲੈ ਲਿਆ ਹੈ ਅਤੇ ਵਿਦਿਆਰਥੀਆਂ ਤੋਂ ਮੁਆਫੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਮੇਰੇ ਪੱਤਰ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਜੋ ਗੁੱਸਾ ਪੈਦਾ ਹੋਇਆ ਹੈ, ਉਸ ਕਾਰਨ ਪੱਤਰ ਵਾਪਸ ਕਰ ਦਿੱਤਾ ਗਿਆ ਹੈ ਅਤੇ ਮੈਂ ਸਾਰਿਆਂ ਤੋਂ ਮੁਆਫੀ ਮੰਗੀ ਹੈ।
PU ਦੇ ਪ੍ਰਧਾਨ ਅਨੁਰਾਗ ਦਲਾਲ ਨੇ ਯੂਨੀਵਰਸਿਟੀ ਦਾ ਨਾਂਅ ਬਦਲਣ ਵਾਲੇ ਬਿਆਨ `ਤੇ ਮੁਆਫੀ ਮੰਗੀ
