ਪਾਣੀ ਨੂੰ ਲੈਕੇ ਆਹਮੋ ਸਾਹਮਣੇ ਪੰਜਾਬ ਅਤੇ ਹਰਿਆਣਾ, ਪਾਣੀ ਛੱਡਣ ਆਏ BBMB ਦੇ ਅਧਿਕਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਪਾਕਿਸਤਾਨ ਬਾਰਡਰ ਤੇ ਚੱਲ ਰਹੀ ਜੰਗ ਨੂੰ ਰੁਕੇ ਅਜੇ 24 ਘੰਟੇ ਵੀ ਨਹੀਂ ਹੋਏ ਕਿ ਹੁਣ ਇੱਕ ਨਵਾਂ ਮੋਰਚਾ ਖੁੱਲ੍ਹ ਗਿਆ ਹੈ। ਜਿੱਥੇ ਪੰਜਾਬ ਅਤੇ ਹਰਿਆਣਾ ਆਹਮੋ ਸਾਹਮਣੇ ਹਨ। ਦਰਅਸਲ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਤੇ ਵੱਡਾ ਇਲਜ਼ਾਮ ਲਗਾਉਂਦਿਆਂ ਕਿਹਾ ਹੈ ਕਿ ਮੋਦੀ ਸਰਕਾਰ BBMB ਕੋਲੋਂ ਹਰਿਆਣਾ ਨੂੰ ਪਾਣੀ ਦਵਾਉਂਣਾ ਚਾਹੁੰਦੀ ਹੈ। ਜਿਸ ਕਾਰਨ BBMB ਦੇ ਅਧਿਕਾਰੀ ਪਾਣੀ ਛੱਡਣ ਲਈ ਨੰਗਲ ਹੈੱਡਵਰਕਸ ਤੇ ਪਹੁੰਚੇ ਹਨ। ਜਦੋਂ ਇਸ ਗੱਲ ਦੀ ਭਣਕ ਆਮ ਆਦਮੀ ਪਾਰਟੀ ਦੇ ਲੀਡਰਾਂ ਅਤੇ ਵਰਕਰਾਂ ਨੂੰ ਲੱਗੀ ਤਾਂ ਉਹਨਾਂ ਨੇ ਉੱਥੇ ਆਕੇ ਧਰਨਾ ਲਗਾ ਦਿੱਤਾ। ਉਹਨਾਂ ਨੇ ਕਿਹਾ ਕਿ ਉਹ ਅਧਿਕਾਰੀਆਂ ਨੂੰ ਧੱਕੇ ਨਾਲ ਪਾਣੀ ਛੱਡਣ ਨਹੀਂ ਦੇਣਗੇ।

ਜਿਸ ਤੋਂ ਬਾਅਦ ਹੁਣ ਥੋੜ੍ਹੀ ਦੇਰ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਨੰਗਲ ਵਿਖੇ ਪਹੁੰਚਣਗੇ। ਆਮ ਆਦਮੀ ਪਰਟੀ ਵੱਲੋਂ ਜਾਰੀ ਕੀਤੇ ਗਏ ਬਿਆਨ ਦੇ ਅਨੁਸਾਰ ਕੇਂਦਰ ਦੀ ਭਾਜਪਾ ਸਰਕਾਰ ਸੂਬੇ ਦੇ ਹੱਕਾਂ ਉੱਪਰ ਡਾਕਾ ਮਾਰਨਾ ਚਾਹੁੰਦੀ ਹੈ ਅਤੇ ਇੱਕ ਵਾਰ ਮੁੜ ਧੱਕੇ ਨਾਲ ਪਾਣੀ ਖੋਹਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਨੇ ਇਲਜ਼ਾਮ ਲਗਾਇਆ ਕਿ ਭਾਜਪਾ ਸਰਕਾਰ ਦੇ ਇਸ਼ਾਰਿਆਂ ਉੱਪਰ ਹੀ ਅਧਿਕਾਰੀ ਪਾਣੀ ਛੱਡਣ ਲਈ ਨੰਗਲ ਡੈਮ ਵਿਖੇ ਪਹੁੰਚੇ ਹਨ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿਵੇਂ ਹੀ ਅਧਿਕਾਰੀਆਂ ਦੇ ਆਉਣ ਦੀ ਖ਼ਬਰ ਮਿਲੀ ਤਾਂ ਵਰਕਰ ਇਕੱਠੇ ਹੋਣੇ ਸ਼ੁਰੂ ਹੋ ਗਏ ਅਤੇ ਹੁਣ ਵੀ ਵੱਡੀ ਗਿਣਤੀ ਵਿੱਚ ਵਰਕਰ ਧਰਨੇ ਵਿੱਚ ਪਹੁੰਚੇ ਰਹੇ ਹਨ।

By Gurpreet Singh

Leave a Reply

Your email address will not be published. Required fields are marked *