ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨਸਭਾ ਵਿੱਚ ਸਾਰੇ ਵਿਧਾਇਕਾਂ ਨੂੰ ਹੜ੍ਹਾਂ ਸਬੰਧੀ ਮਾਮਲਿਆਂ ਵਿੱਚ ਸਿਆਸਤ ਨਾ ਕਰਨ ਦੀ ਸਖ਼ਤ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਕਰਨ ਲਈ ਸਾਰੀਆਂ ਪਾਰਟੀਆਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਸਪੀਕਰ ਨੇ ਵਿਧਾਇਕਾਂ ਨੂੰ ਯਾਦ ਦਿਵਾਇਆ ਕਿ ਲੋਕਾਂ ਦੀ ਮਦਦ ਕਰਨ ਲਈ ਸਿਆਸਤ ਛੋਡ਼ ਕੇ ਕੇਂਦਰੀ ਅਤੇ ਸੂਬਾਈ ਸਰਕਾਰਾਂ ਨਾਲ ਮਿਲ ਕੇ ਰਾਹਤ ਕਾਰਜ ਤੇ ਧਿਆਨ ਦੇਣਾ ਜ਼ਰੂਰੀ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਹੜ੍ਹ ਪੀੜਤਾਂ ਨੂੰ ਜ਼ਰੂਰੀ ਸਹਾਇਤਾ ਮਿਲੇ ਅਤੇ ਵਿਧਾਨਸਭਾ ਦਾ ਇਹ ਵਿਸ਼ੇਸ਼ ਸੈਸ਼ਨ ਸਿਰਫ਼ ਲੋਕਾਂ ਦੀ ਭਲਾਈ ਲਈ ਸਮਰਪਿਤ ਹੋਵੇ।
ਪੰਜਾਬ ਵਿਧਾਨਸਭਾ ਦੇ ਸਪੀਕਰ ਨੇ ਹੜ੍ਹ ਪੀੜਤਾਂ ਲਈ ਸਿਆਸਤ ਛੱਡ ਕੇ ਸਾਰੀਆਂ ਪਾਰਟੀਆਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ
