ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਜੀਵ ਅਰੋੜਾ ਨੂੰ ਵਿਧਾਇਕ ਵਜੋਂ ਚੁਕਾਈ ਸਹੁੰ

ਨੈਸ਼ਨਲ ਟਾਈਮਜ਼ ਬਿਊਰੋ :- ਆਮ ਆਦਮੀ ਪਾਰਟੀ ਦੇ ਲੁਧਿਆਣਾ ਤੋਂ ਨਵੇਂ ਚੁਣੇ ਵਿਧਾਇਕ ਸੰਜੀਵ ਅਰੋੜਾ ਨੇ ਅੱਜ ਵਿਧਾਇਕ ਵਜੋਂ ਸਹੁੰ ਚੁੱਕ ਲਈ ਹੈ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਜੀਵ ਅਰੋੜਾ ਨੂੰ ਸਹੁੰ ਚੁਕਾਈ। ਦੱਸ ਦਈਏ ਕਿ ਲੁਧਿਆਣਾ ਵਿੱਚ ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ਤੋਂ ਬਾਅਦ, 19 ਜੂਨ ਨੂੰ ਉਪ ਚੋਣਾਂ ਹੋਈਆਂ ਸਨ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਨਾਲ ਹਰਾਇਆ ਸੀ।

ਮੰਨਿਆ ਜਾ ਰਿਹਾ ਹੈ ਕਿ ਸੰਜੀਵ ਅਰੋੜਾ ਨੂੰ ਛੇਤੀ ਹੀ ਪੰਜਾਬ ਕੈਬਨਿਟ ਵਿਚ ਵੀ ਮੰਤਰੀ ਬਣਾਇਆ ਜਾਵੇਗਾ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਚੋਣ ਪ੍ਰਚਾਰ ਦੌਰਾਨ ਹੀ ਸੰਜੀਵ ਅਰੋੜਾ ਨੂੰ ਮੰਤਰੀ ਬਣਾਉਣ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਚੋਣ ਨਤੀਜਿਆਂ ਤੋਂ ਬਾਅਦ ਸੰਜੀਵ ਅਰੋੜਾ ਨੂੰ ਜਲਦ ਮੰਤਰੀ ਬਣਾਉਣ ਦੀ ਗੱਲ ਕਹੀ ਸੀ।

By Gurpreet Singh

Leave a Reply

Your email address will not be published. Required fields are marked *