‘ਬਦਲਦਾ ਪੰਜਾਬ ਬਜਟ’ 2025-26: ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੋਤਸਾਹਿਤ ਕਰਨ ਲਈ ਨਵੀਆਂ ਯੋਜਨਾਵਾਂ

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ‘ਬਦਲਦਾ ਪੰਜਾਬ ਬਜਟ’ 2025-26 ਪੇਸ਼ ਕਰਦਿਆਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਐਲਾਨ ਕੀਤੇ। ਸਰਕਾਰ ਨੇ ‘ਖੇਡਦਾ ਪੰਜਾਬ, ਬਦਲਦਾ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕਰਨ ਦੀ ਘੋਸ਼ਣਾ ਕੀਤੀ, ਜਿਸ ਤਹਿਤ ਸੂਬੇ ਦੇ ਪਿੰਡਾਂ ‘ਚ ਨਵੇਂ ਖੇਡ ਮੈਦਾਨ ਬਣਾਉਣ ਅਤੇ ਨੌਜਵਾਨਾਂ ਦੀ ਖੇਡ ਪ੍ਰਤਿਭਾ ਵਧਾਉਣ ਉੱਤੇ ਜ਼ੋਰ ਦਿੱਤਾ ਜਾਵੇਗਾ। ਹਰ ਪਿੰਡ ਵਿੱਚ ਰਨਿੰਗ ਟਰੈਕ ਅਤੇ ਛੋਟੇ ਬੱਚਿਆਂ ਲਈ ਵੱਖਰਾ ਖੇਡ ਮੈਦਾਨ ਤਿਆਰ ਕੀਤਾ ਜਾਵੇਗਾ, ਜੋ ਸੋਲ੍ਹਰ ਲਾਈਟਿੰਗ ਅਤੇ ਉੱਤਮ ਕੁਆਲਟੀ ਦੇ ਉਪਕਰਣਾਂ ਨਾਲ਼ ਲੈਸ ਹੋਣਗੇ। ਇਸ ਦੇ ਨਾਲ, ਵਾਲੀਬਾਲ, ਹਾਕੀ, ਕੱਬਡੀ ਅਤੇ ਹੋਰ ਖੇਡਾਂ ਲਈ ਵਿਸ਼ੇਸ਼ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ।

ਤਰਨਤਾਰਨ ਜ਼ਿਲ੍ਹੇ ਵਿੱਚ ਪਾਇਲਟ ਪ੍ਰੋਜੈਕਟ ਤਹਿਤ 87 ਨਵੇਂ ਵਾਲੀਬਾਲ ਸਟੇਡੀਅਮ ਪਹਿਲਾਂ ਹੀ ਸ਼ੁਰੂ ਕੀਤੇ ਜਾ ਚੁੱਕੇ ਹਨ। ਹੁਣ, ਇਸੇ ਲੜੀ ਤਹਿਤ ਪੂਰੇ ਸੂਬੇ ਵਿੱਚ 3,000 ਨਵੇਂ ਇਨਡੋਰ ਜਿੰਮ ਖੋਲ੍ਹਣ ਦੀ ਯੋਜਨਾ ਹੈ, ਜੋ ਕਿ ਨੌਜਵਾਨਾਂ ਨੂੰ ਤੰਦਰੁਸਤ ਅਤੇ ਖੇਡ ਜਗਤ ਵਿੱਚ ਮਜ਼ਬੂਤ ਬਣਾਉਣ ਦੀ ਕੋਸ਼ਿਸ਼ ਤਹਿਤ ਇੱਕ ਵੱਡਾ ਕਦਮ ਹੈ। ਸਰਕਾਰ ਦੀ ਇਹ ਪਹਿਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਵਧਾਉਣ ਵੱਲ ਇੱਕ ਉਮੀਦ ਦੀ ਕਿਰਨ ਵਜੋਂ ਵੇਖੀ ਜਾ ਰਹੀ ਹੈ।

By Gurpreet Singh

Leave a Reply

Your email address will not be published. Required fields are marked *