ਨੈਸ਼ਨਲ ਟਾਈਮਜ਼ ਬਿਊਰੋ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਜ਼ਾਰਤ ਦੀ ਮੀਟਿੰਗ 13 ਮਾਰਚ ਨੂੰ ਸੱਦ ਲਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਸੂਬਾ ਸਰਕਾਰ ਨੇ ਹਾਲੇ ਤੱਕ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਇਸ ਮੀਟਿੰਗ ਵਿੱਚ ਸੂਬਾਈ ਵਿਧਾਨ ਸਭਾ ਦੇ ਬਜਟ ਸੈਸ਼ਨ ਸਬੰਧੀ ਫ਼ੈਸਲਾ ਲਿਆ ਜਾ ਸਕਦਾ ਹੈ। ਸੂਬਾ ਸਰਕਾਰ ਲਈ ਅਗਲੇ ਵਿੱਤ ਵਰ੍ਹੇ ਦਾ ਬਜਟ 31 ਮਾਰਚ ਤੋਂ ਪਹਿਲਾਂ ਵਿਧਾਨ ਸਭਾ ਵਿੱਚ ਪੇਸ਼ ਕਰਨਾ ਲਾਜ਼ਮੀ ਹੁੰਦਾ ਹੈ।
13 ਮਾਰਚ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ, ਬਜਟ ਸੈਸ਼ਨ ‘ਤੇ ਹੋ ਸਕਦਾ ਹੈ ਵੱਡਾ ਫੈਸਲਾ
