ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੀਟਿੰਗ ਵੀਰਵਾਰ ਨੂੰ ਹੋਈ, ਜਿਸ ਵਿਚ ਮਹੱਤਵਪੂਰਨ ਨਤੀਜਿਆਂ ਵਿੱਚੋਂ ਇੱਕ 24 ਅਤੇ 25 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਐਲਾਨ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ, “ਅਸੀਂ 24 ਅਤੇ 25 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ ਤਾਂ ਜੋ ਕਾਨੂੰਨ ਪਾਸ ਕੀਤੇ ਜਾ ਸਕਣ ਅਤੇ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਜਾ ਸਕੇ।”
ਉਨ੍ਹਾਂ ਨੇ ਤੇਜ਼ਾਬ ਪੀੜਤਾਂ ਬਾਰੇ ਗੱਲ ਕਰਦਿਆਂ ਕਿਹਾ ਕਿ “ਅਸੀਂ ਤੇਜ਼ਾਬ ਹਮਲੇ ਦੇ ਪੀੜਤਾਂ ਨੂੰ ਦਿੱਤੀ ਜਾਣ ਵਾਲੀ ਮਾਸਿਕ ਪੈਨਸ਼ਨ ਰਾਸ਼ੀ 8000 ਰੁਪਏ ਤੋਂ ਵਧਾ ਕੇ 10,000 ਰੁਪਏ ਕਰਨ ਦਾ ਫੈਸਲਾ ਲਿਆ ਹੈ। ਅਸੀਂ ਤੇਜ਼ਾਬ ਹਮਲੇ ਦੇ ਪੀੜਤਾਂ ਦੀ ਪਰਿਭਾਸ਼ਾ ਵਿੱਚ ਟਰਾਂਸਜੈਂਡਰ ਨੂੰ ਵੀ ਸ਼ਾਮਲ ਕੀਤਾ ਹੈ।”
ਉਨ੍ਹਾਂ ਨੇ ਸਰਕਾਰੀ ਅਫਸਰਾਂ ਦੀਆਂ ਯੋਜਨਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ “ਅਸੀਂ ਪੈਨਸ਼ਨਰਾਂ ਅਤੇ ਕਰਮਚਾਰੀਆਂ ਨੂੰ 6ਵੇਂ ਤਨਖਾਹ ਕਮਿਸ਼ਨ ਅਧੀਨ ਬਕਾਇਆ ਭੁਗਤਾਨ ਕਰਨ ਲਈ ਇੱਕ ਵਿਸਤ੍ਰਿਤ ਯੋਜਨਾ ਵੀ ਬਣਾਈ ਹੈ।”
