ਪੰਜਾਬ – ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਅੱਜ ਜਲੰਧਰ ਦੌਰੇ ਤੇ….

ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਦਾ ਦੌਰਾ ਕਰ ਰਹੇ ਹਨ। ਉਹ ਸਾਈਂ ਦਾਸ ਸਕੂਲ ਗਰਾਊਂਡ ਵਿਖੇ ਹੋਣ ਵਾਲੇ ਇੱਕ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣਗੇ। ਇਸ ਸਮਾਗਮ ਦਾ ਆਯੋਜਨ ਆਪ ਆਗੂ ਦੀਪਕ ਬਾਲੀ ਕਰ ਰਹੇ ਹਨ। ਇਸ ਧਾਰਮਿਕ ਸਮਾਗਮ ‘ਚ ਪ੍ਰਸਿੱਧ ਭਜਨ ਗਾਇਕ ਹੰਸਰਾਜ ਰਘੂਵੰਸ਼ੀ ਪੇਸ਼ਕਾਰੀ ਦੇਣਗੇ।

ਪੰਜਾਬ ਦੇ ਬਾਗਬਾਨੀ, ਆਜ਼ਾਦੀ ਘੁਲਾਟੀਏ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਵੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਗਵਾਨ ਸ਼ਿਵ ਨੂੰ ਸਮਰਪਿਤ ਇੱਕ ਧਾਰਮਿਕ ਸਮਾਗਮ 13 ਜੂਨ ਦੀ ਸ਼ਾਮ ਨੂੰ ਜਲੰਧਰ ਵਿੱਚ ਹੋਵੇਗਾ।

By Gurpreet Singh

Leave a Reply

Your email address will not be published. Required fields are marked *