ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਦੌਰੇ ‘ਤੇ ਹੋਣਗੇ। ਜਾਣਕਾਰੀ ਅਨੁਸਾਰ, ਉਨ੍ਹਾਂ ਦੇ ਨਾਲ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਦੇ ਨਾਲ ਮਜੂਦ ਰਹਿਣਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਬਠਿੰਡਾ ‘ਚ ਇੱਕ ਰੋਡ ਸ਼ੋਅ ਕੀਤਾ ਜਾਵੇਗਾ। ਇਸ ਰੋਡ ਸ਼ੋਅ ‘ਚ ਪਾਰਟੀ ਦੀ ਲੀਡਰਸ਼ਿਪ, ਵਿਧਾਇਕ ਅਤੇ ਮੰਤਰੀ ਵੀ ਸ਼ਾਮਿਲ ਹੋਣਗੇ।
ਇਸ ਰੋਡ ਸ਼ੋਅ ਨੂੰ ਸਿਆਸੀ ਤੌਰ ’ਤੇ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਇਸ ਵਿੱਚ ਪਾਰਟੀ ਆਪਣੀ ਇਕਜੁੱਟਤਾ ਅਤੇ ਜਨਸੰਪਰਕ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰੇਗੀ। ਬਠਿੰਡਾ ਵਿੱਚ ਸੁਰੱਖਿਆ ਅਤੇ ਪ੍ਰਬੰਧਾਂ ਨੂੰ ਵੀ ਧਿਆਨ ਵਿੱਚ ਰੱਖਦਿਆਂ ਤਿਆਰੀਆਂ ਕੀਤੀਆਂ ਗਈਆਂ ਹਨ।
