ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਜਧਾਨੀ ਦਿੱਲੀ ਦੇ ਦੌਰੇ ‘ਤੇ ਰਹਿਣਗੇ। ਮਿਲੀ ਜਾਣਕਾਰੀ ਅਨੁਸਾਰ ਇਸ ਦੌਰੇ ਦੌਰਾਨ ਉਹ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਇੱਕ ਮਹੱਤਵਪੂਰਨ ਮੁਲਾਕਾਤ ਕਰਨਗੇ।
ਦੋਵਾਂ ਨੇਤਾਵਾਂ ਵਿਚਾਲੇ ਇਹ ਬੈਠਕ ਦੁਪਹਿਰ 3 ਵਜੇ ਮਨੋਹਰ ਲਾਲ ਖੱਟੜ ਦੀ ਸਰਕਾਰੀ ਰਿਹਾਇਸ਼ ‘ਤੇ ਹੋਣੀ ਤੈਅ ਹੋਈ ਹੈ। ਇਸ ਮੁਲਾਕਾਤ ਦੌਰਾਨ ਪੰਜਾਬ ਅਤੇ ਕੇਂਦਰ ਨਾਲ ਜੁੜੇ ਕਈ ਅਹਿਮ ਮੁੱਦਿਆਂ ਅਤੇ ਰਾਜ ਦੇ ਵਿਕਾਸ ਕਾਰਜਾਂ ਨਾਲ ਸੰਬੰਧਿਤ ਚਰਚਾ ਹੋਣ ਦੀ ਸੰਭਾਵਨਾ ਹੈ।
