ਗੁਰਦਾਸਪੁਰ/ਪਠਾਨਕੋਟ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਰਦਾਸਪੁਰ ਅਤੇ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਹ ਗਰਾਊਂਡ ਜ਼ੀਰੋ ‘ਤੇ ਪਹੁੰਚੇ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਵਿੱਚ ਪੂਰੀ ਤਰ੍ਹਾਂ ਉਹਨਾਂ ਦੇ ਨਾਲ ਖੜ੍ਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤੀ ਮਾਰ ਕਿਸੇ ਦੇ ਹੱਥ ਵਿੱਚ ਨਹੀਂ ਹੁੰਦੀ, ਪਰ ਪੰਜਾਬ ਸਰਕਾਰ ਕਿਸੇ ਨੂੰ ਬੇਵਸ ਨਹੀਂ ਛੱਡੇਗੀ। “ਸਾਡੇ ਲਈ ਇੱਕ-ਇੱਕ ਜਾਨ ਕੀਮਤੀ ਹੈ। ਸਰਕਾਰ ਦਾ ਹੈਲੀਕਾਪਟਰ ਹਰ ਵੇਲੇ ਲੋਕਾਂ ਦੀ ਮਦਦ ਲਈ ਤਿਆਰ ਹੈ। ਵਾਅਦੇ ਮੁਤਾਬਕ ਲੋਕਾਂ ਨੂੰ ਹੋਏ ਨੁਕਸਾਨ ਦੀ ਪੂਰੀ ਭਰਪਾਈ ਵੀ ਕੀਤੀ ਜਾਵੇਗੀ,” ਮਾਨ ਨੇ ਕਿਹਾ।
ਉਨ੍ਹਾਂ ਲੋਕਾਂ ਨੂੰ ਹੌਸਲਾ ਅਤੇ ਹਿੰਮਤ ਬਰਕਰਾਰ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਜਲਦੀ ਹੀ ਹਾਲਾਤ ਆਮ ਹੋਣਗੇ। ਇਸ ਦੌਰੇ ਦੌਰਾਨ ਪ੍ਰਸ਼ਾਸਨਕ ਅਧਿਕਾਰੀ ਵੀ CM ਦੇ ਨਾਲ ਸਨ ਅਤੇ ਰਾਹਤ ਕਾਰਜਾਂ ਨੂੰ ਤੇਜ਼ੀ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ ਗਏ।
