ਪੰਜਾਬ ਕਾਂਗਰਸ ਇੰਚਾਰਜ ਫੇਰ ਅੱਜ ਪਟਿਆਲਾ ਤੇ ਸੁਨਾਮ ‘ਚ ਕਰਨਗੇ ਅਹਿਮ ਮੀਟਿੰਗਾਂ

ਪਟਿਆਲਾ :- ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਆਪਣੇ ਨੌਂ ਦਿਨਾਂ ਦੇ ਪੰਜਾਬ ਦੌਰੇ ਤਹਿਤ ਅੱਜ ਸ਼ਨੀਵਾਰ ਨੂੰ ਪਟਿਆਲਾ ਅਤੇ ਸੁਨਾਮ ਵਿੱਚ ਦੋ ਅਹਿਮ ਮੀਟਿੰਗਾਂ ਕਰਨਗੇ। ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਨ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਇਹ ਮੀਟਿੰਗਾਂ ਸਵੇਰੇ 10 ਵਜੇ ਪਟਿਆਲਾ ਅਤੇ ਦੁਪਹਿਰ 3 ਵਜੇ ਸੁਨਾਮ ਵਿੱਚ ਹੋਣਗੀਆਂ।

ਸੂਤਰਾਂ ਅਨੁਸਾਰ, ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚਤਾਣ ਕਾਰਨ ਪਾਰਟੀ ਨੂੰ ਹੋਏ ਸਿਆਸੀ ਨੁਕਸਾਨ ਦੀ ਭਰਪਾਈ ਲਈ ਹਾਈਕਮਾਨ ਨੇ ਹੁਣ ਨੌਜਵਾਨਾਂ ਅਤੇ ਬੂਥ ਪੱਧਰ ਦੇ ਸੰਗਠਨ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਭੁਪੇਸ਼ ਬਘੇਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ ਅਤੇ ਸੰਗਠਨ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।

ਦੌਰੇ ਦੌਰਾਨ ਉਹ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਿਆਸੀ ਪ੍ਰਭਾਵ ਅਤੇ ਸੰਗਠਨਕ ਤਾਕਤ ਦਾ ਵੀ ਮੁਲਾਂਕਣ ਕਰਨਗੇ। ਦੌਰਾ ਸਮਾਪਤ ਹੋਣ ਤੋਂ ਬਾਅਦ ਭੁਪੇਸ਼ ਬਘੇਲ ਆਪਣੀ ਵਿਸਥਾਰਪੂਰਵਕ ਰਿਪੋਰਟ ਕਾਂਗਰਸ ਹਾਈਕਮਾਨ ਨੂੰ ਸੌਂਪਣਗੇ, ਜਿਸ ਦੇ ਆਧਾਰ ‘ਤੇ ਪੰਜਾਬ ਵਿੱਚ ਪਾਰਟੀ ਦੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਦੱਸ ਦਈਏ ਕਿ ਬੀਤੇ ਦਿਨ ਵੀ ਭੁਪੇਸ਼ ਬਘੇਲ ਨੇ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ‘ਚ ਵੀ ਅਜਿਹੀਆਂ ਹੀ ਮੀਟਿੰਗਾਂ ਕੀਤੀਆਂ ਸਨ ਅਤੇ ਅੱਜ ਉਨ੍ਹਾਂ ਦੇ ਦੌਰੇ ਦਾ ਦੂਜਾ ਦਿਨ ਹੈ।

By Gurpreet Singh

Leave a Reply

Your email address will not be published. Required fields are marked *