ਪੰਜਾਬ ਕਾਂਗਰਸ ਦੇ ਆਗੂ ਰਜਨੀਸ਼ ਮਿੱਤਲ ਸ਼ਾਂਤੀ ਦਾ ਦੇਹਾਂਤ, ਨਾਭਾ ‘ਚ ਸੋਗ ਦੀ ਲਹਿਰ

ਨਾਭਾ, 19 ਜੂਨ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਨਾਭਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਜਨੀਸ਼ ਮਿੱਤਲ ਸ਼ੰਟੀ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਨਾਭਾ ਸਮੇਤ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

ਜਾਣਕਾਰੀ ਅਨੁਸਾਰ ਰਜਨੀਸ਼ ਮਿੱਤਲ ਸ਼ੰਟੀ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਸਨ। ਉਨ੍ਹਾਂ ਨੇ ਬੁੱਧਵਾਰ ਸਵੇਰੇ ਆਖਰੀ ਸਾਹ ਲਿਆ। ਰਾਜਨੀਤੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਸ਼ੰਟੀ ਨਾਭਾ ਨਗਰ ਕੌਂਸਲ ਦੇ ਪ੍ਰਧਾਨ ਵਜੋਂ ਸੇਵਾ ਨਿਭਾ ਚੁੱਕੇ ਸਨ ਅਤੇ ਇਸ ਸਮੇਂ ਕੌਂਸਲਰ ਵਜੋਂ ਜਨਤਕ ਸੇਵਾ ਵਿੱਚ ਲੱਗੇ ਹੋਏ ਸਨ। ਉਨ੍ਹਾਂ ਦੇ ਕੰਮ, ਸਹਿਜ ਵਿਵਹਾਰ ਅਤੇ ਸੇਵਾ ਭਾਵਨਾ ਕਾਰਨ ਨਾਭਾ ਦੇ ਲੋਕਾਂ ਵਿੱਚ ਉਨ੍ਹਾਂ ਦਾ ਵਿਸ਼ੇਸ਼ ਸਤਿਕਾਰ ਸੀ।

ਸਥਾਨਕ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸੀਨੀਅਰ ਪਾਰਟੀ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਨੂੰ ਸਮਰਪਿਤ ਅਤੇ ਲੋਕ ਸੇਵਾ ਵਾਲਾ ਨੇਤਾ ਕਿਹਾ। ਇਸ ਨੂੰ ਕਾਂਗਰਸ ਪਾਰਟੀ ਲਈ ਇੱਕ ਵੱਡਾ ਘਾਟਾ ਮੰਨਿਆ ਜਾ ਰਿਹਾ ਹੈ। ਉਨ੍ਹਾਂ ਦੇ ਜਾਣ ਨਾਲ ਨਾ ਸਿਰਫ਼ ਰਾਜਨੀਤਿਕ ਸਗੋਂ ਸਮਾਜਿਕ ਖੇਤਰ ਵਿੱਚ ਵੀ ਇੱਕ ਖਲਾਅ ਪੈਦਾ ਹੋ ਗਿਆ ਹੈ, ਜਿਸ ਨੂੰ ਭਰਨਾ ਮੁਸ਼ਕਲ ਹੋਵੇਗਾ।

ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਨਾਭਾ ਸਥਿਤ ਉਨ੍ਹਾਂ ਦੇ ਜੱਦੀ ਨਿਵਾਸ ਵਿਖੇ ਕੀਤਾ ਜਾਵੇਗਾ। ਵੱਡੀ ਗਿਣਤੀ ਵਿੱਚ ਸਮਰਥਕਾਂ, ਰਾਜਨੀਤਿਕ ਆਗੂਆਂ ਅਤੇ ਸਥਾਨਕ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

By Gurpreet Singh

Leave a Reply

Your email address will not be published. Required fields are marked *