ਪੰਜਾਬ ਵਿਚ ਭਲਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਗੁਰਦਾਸਪੁਰ : ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸਤਿਗੁਰੂ ਸ੍ਰੀ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਮਿਤੀ 11 ਫਰਵਰੀ 2025 (ਦਿਨ ਮੰਗਲਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਇੱਥੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਹ ਹੁਕਮ ਇਸ ਦਿਨ ਹੋਣ ਵਾਲੀਆਂ ਪ੍ਰੀਖਿਆਵਾਂ ‘ਤੇ ਲਾਗੂ ਨਹੀਂ ਹੋਵੇਗਾ। 

ਦੱਸਣਯੋਗ ਹੈ ਕਿ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਭਾ, ਆਰੀਆ ਨਗਰ ਗੁਰਦਾਸਪੁਰ ਵੱਲੋਂ ਡਿਪਟੀ ਕਮਿਸ਼ਨਰ ਕੋਲ ਬੇਨਤੀ ਕੀਤੀ ਗਈ ਸੀ ਕਿ ਸਤਿਗੁਰੂ ਸ੍ਰੀ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਮਿਤੀ 11 ਫਰਵਰੀ 2025 ਨੂੰ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਣਾ ਹੈ। ਇਸ ਲਈ ਉਨ੍ਹਾਂ ਵੱਲੋਂ 11 ਫਰਵਰੀ 2025 ਨੂੰ ਜ਼ਿਲ੍ਹਾ ਗੁਰਦਾਸਪੁਰ ਵਿਚ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਅੱਧੇ ਦਿਨ ਦੀ ਛੁੱਟੀ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਜ਼ਿਲ੍ਹਾ ਮੈਜਿਸਟਰੇਟ ਉਮਾ ਸ਼ੰਕਰ ਗੁਪਤਾ ਵੱਲੋਂ ਸਵੀਕਾਰ ਕਰਦੇ ਹੋਏ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।

By nishuthapar1

Leave a Reply

Your email address will not be published. Required fields are marked *