ਵੱਡੀ ਖ਼ਬਰ : ਸਿੱਖਿਆ ਵਿਭਾਗ ਨੇ ਪੰਜਾਬ ਦੇ ਕਈ ਸਕੂਲਾਂ ਦੀ ਮਾਨਤਾ ਕੀਤੀ ਰੱਦ

ਮਾਨਸਾ (ਜੱਸਲ) : ਜ਼ਿਲ੍ਹਾ ਮਾਨਸਾ ਦੇ ਸਕੂਲਾਂ ’ਚ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਫਾਇਰ ਸੇਫਟੀ ਅਤੇ ਬਿਲਡਿੰਗ ਸੇਫਟੀ ਸਰਟੀਫਿਕੇਟ ਜਮ੍ਹਾ ਨਾ ਕਰਵਾਉਣ ਵਾਲੇ 6 ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਮਾਨਸਾ ਭੁਪਿੰਦਰ ਕੌਰ ਨੇ ਦੱਸਿਆ ਕਿ ਇਨ੍ਹਾਂ ਸਕੂਲਾਂ ਨੂੰ ਬੀਤੇ ਸਮੇਂ ’ਚ ਫਾਇਰ ਅਤੇ ਬਿਲਡਿੰਗ ਸੇਫਟੀ ਸਰਟੀਫਿਕੇਟ ਜਮ੍ਹਾ ਕਰਵਾਉਣ ਲਈ ਲਿਖਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਨਿਰਧਾਰਿਤ ਸਮੇਂ ਤੋਂ ਬਾਅਦ ਵੀ ਫਾਇਰ ਤੇ ਬਿਲਡਿੰਗ ਸਰਟੀਫਿਕੇਟ ਜਮ੍ਹਾ ਨਾ ਕਰਵਾਉਣ ਵਾਲੇ ਇਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕੀਤੀ ਗਈ ਹੈ, ਉਨ੍ਹਾਂ ’ਚ ਯੁਨੀਕ ਪਬਲਿਕ ਸਕੂਲ ਬੁਢਲਾਡਾ, ਰਣਵੀਰ ਇੰਟਰਨੈਸ਼ਨਲ ਪਬਲਿਕ ਸਕੂਲ ਮੱਤੀ, ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਬੁਢਲਾਡਾ, ਸਰਵਹਿੱਤਕਾਰੀ ਵਿੱਦਿਆ ਮੰਦਰ ਦੂਲੋਵਾਲ, ਸ਼ਿਵਾਲਿਕ ਪਬਲਿਕ ਸਕੂਲ ਸਰਦੂਲਗੜ੍ਹ ਅਤੇ ਦਸ਼ਮੇਸ਼ ਸਰਵਹਿੱਤਕਾਰੀ ਵਿੱਦਿਆ ਮੰਦਰ ਸਰਦੂਲਗੜ੍ਹ ਸ਼ਾਮਲ ਹਨ।

By Gurpreet Singh

Leave a Reply

Your email address will not be published. Required fields are marked *